ਚੰਡੀਗੜ੍ਹ: ਪੱਛਮ ਦਿਸ਼ਾ ਤੋਂ ਆਉਣ ਵਾਲੀਆਂ ਹਲਕੀ ਅਤੇ ਠੰਢੀਆਂ ਹਵਾਵਾਂ ਸਾਨੂੰ ਦਿਨ ਭਰ ਠੰਢ ਦਾ ਅਹਿਸਾਸ ਕਰਵਾਉਂਦੀਆਂ (Weather Report) ਰਹੀਆਂ, ਪਰ ਧੁੱਪ ਕਾਰਨ ਠੰਢ ਬੇਅਸਰ ਹੈ। ਸ਼ਹਿਰ ਵਿੱਚ ਧੁੰਦ ਦਾ ਪ੍ਰਭਾਵ ਸਵੇਰੇ 9 ਵਜੇ ਤੱਕ ਰਹਿੰਦਾ ਹੈ ਪਰ ਪਿੰਡਾਂ ਅਤੇ ਦਰਿਆਵਾਂ ਵਾਲੇ ਇਲਾਕਿਆਂ ਵਿੱਚ ਕਈ ਵਾਰ ਦਿਨ ਭਰ ਹਲਕੀ ਧੁੰਦ ਛਾਈ ਰਹਿੰਦੀ ਹੈ। ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਵਿੱਚ ਹਲਕੀ ਤਬਦੀਲੀ ਆਈ ਹੈ। ਇਸ ਦੌਰਾਨ ਧੁੰਦ ਦੇਖਣ ਨੂੰ ਮਿਲੀ ਹੈ।
ਇਹ ਵੀ ਪੜੋ: 20 ਲੱਖ ਰੁਪਏ ਦੀ ਫਿਰੋਤੀ ਮੰਗਣ ਵਾਲੇ ਗਿਰੋਹ ਦੇ 2 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਤੱਕ ਰਹਿ ਸਕਦਾ ਹੈ।