ਚੰਡੀਗੜ੍ਹ: ਇਸ ਵਾਰ ਨਵੰਬਰ ਦੇ ਆਖਰੀ ਦਿਨਾਂ 'ਚ ਇਕ ਵਾਰ ਫਿਰ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਨੇੜੇ ਦਰਜ ਕੀਤਾ (Weather update) ਗਿਆ ਹੈ, ਜਦਕਿ ਪਿਛਲੇ 10 ਸਾਲਾਂ 'ਚ ਇਹ ਤੀਜੀ ਵਾਰ ਦੇਖਣ ਨੂੰ ਮਿਲਿਆ ਹੈ। ਨਵੰਬਰ ਦੀ ਸ਼ੁਰੂਆਤ ਤੋਂ ਹੀ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਪਰ ਸੰਭਾਵਨਾ ਹੈ ਕਿ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਵਿੱਚ ਹਲਕੀ ਤਬਦੀਲੀ ਆਵੇਗੀ। ਇਸ ਦੌਰਾਨ ਧੁੰਦ ਦੇਖਣ ਨੂੰ ਮਿਲੇਗੀ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜੋ: ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ ਦਾ ਮਾਮਲਾ, MP ਮਨੀਸ਼ ਤਿਵਾੜੀ ਨੇ ਟਰੇਨ ਡਰਾਈਵਰ ਦੀ ਲਾਈ ਝਾੜ, ਵੇਖੋ ਵੀਡੀਓ