ETV Bharat / state

ਪੰਜਾਬ ਵਿੱਚ ਕਿਉਂ ਹੋਣ ਲੱਗੀ ਰਾਸ਼ਟਰਪਤੀ ਰਾਜ ਲਾਗੂ ਹੋਣ ਦੀ ਚਰਚਾ ? - ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ

ਖੇਤੀ ਕਾਨੂੰਨਾਂ ਨੂੰ ਲੈਕੇ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਇਹ ਚਰਚਾ ਹੋਣ ਲੱਗੀ ਹੈ ਕਿ ਪੰਜਾਬ ਦੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਸਕਦਾ ਹੈ ਕਿਉਂਕਿ ਕਿਸਾਨਾਂ ਦੇ ਵੱਲੋਂ ਸੂਬੇ ਦੇ ਵਿੱਚ ਭਾਜਪਾ ਆਗੂਆਂ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਰਾਸ਼ਟਰਪਤੀ ਰਾਜ ਦੀ ਹੋ ਰਹੀ ਚਰਚਾ ਨੂੰ ਲੈਕੇ ਕਿਸਾਨ ਆਗੂਆਂ ਤੇ ਸਿਆਸੀ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣ ਲੱਗੀਆਂ ਹਨ।

ਪੰਜਾਬ ਵਿੱਚ ਕਿਉਂ ਹੋਣ ਲੱਗੀ ਰਾਸ਼ਟਰਪਤੀ ਰਾਜ ਲਾਗੂ ਹੋਣ ਦੀ ਚਰਚਾ ?

author img

By

Published : Aug 28, 2021, 9:15 PM IST

ਬਠਿੰਡਾ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ ਨੌਂ ਮਹੀਨਿਆਂ ਤੋਂ ਬੈਠੇ ਹਨ ਉਥੇ ਹੀ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਵਿਖੇ ਐਲਾਨ ਕੀਤਾ ਗਿਆ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਭਾਜਪਾ ਆਗੂ ਨੂੰ ਨਾਮਜ਼ਦਗੀ ਪੱਤਰ ਨਹੀਂ ਭਰਨ ਦੇਣਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਪਿੰਡਾਂ ਵਿੱਚ ਵੜਨ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਚਿਰ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਪੰਜਾਬ ਵਿੱਚ ਕਿਉਂ ਹੋਣ ਲੱਗੀ ਰਾਸ਼ਟਰਪਤੀ ਰਾਜ ਲਾਗੂ ਹੋਣ ਦੀ ਚਰਚਾ ?

ਕਿਸਾਨਾਂ ਦੀ ਭਾਜਪਾ ਨੂੰ ਚਿਤਾਵਨੀ

ਭਾਜਪਾ ਦਾ ਲਗਾਤਾਰ ਵਧ ਰਹੇ ਵਿਰੋਧ ਨੂੰ ਦੇਖਦਿਆਂ ਸਿਆਸੀ ਮਾਹਿਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਿਸੇ ਸਮੇਂ ਵੀ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕਦਾ ਹੈ ਪਰ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਅਤੇ ਭਾਜਪਾ ਦੇ ਵਰਕਰਾਂ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤਮਈ ਤਰੀਕੇ ਨਾਲ ਵਿਰੋਧ-ਕਿਸਾਨ

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਿਤੇ ਵੀ ਅਜਿਹੀ ਸਥਿਤੀ ਪੈਦਾ ਨਹੀਂ ਹੋਈ ਜਿੱਥੇ ਅਮਨ ਸਥਿਤੀ ਭੰਗ ਹੋਈ ਹੋਵੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਲਾਗੂ ਕਰਨਾ ਕੇਂਦਰ ਦੇ ਹੱਥ ਹੈ ਪਰ ਜੇਕਰ ਅਜਿਹਾ ਕਰਦੇ ਹਨ ਤਾਂ ਤਾਨਾਸ਼ਾਹੀ ਰਵੱਈਆ ਜੱਗ ਜ਼ਾਹਰ ਹੋਵੇਗਾ।

ਰਾਸ਼ਟਰਪਤੀ ਰਾਜ ਦੀ ਚਰਚਾ ਨੂੰ ਲੈਕੇ ਕੇਂਦਰ ਤੇ ਸਵਾਲ

ਉਧਰ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਦਾ ਕਹਿਣਾ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਭਾਜਪਾ ਪ੍ਰਤੀ ਰੋਹ ਬਹੁਤ ਜ਼ਿਆਦਾ ਹੈ ਇਸ ਕਰਕੇ ਕਿਸਾਨਾਂ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦਾ ਲੋਕਤੰਤਰ ਵਿਚ ਕੋਈ ਸਥਾਨ ਨਹੀਂ ਹੈ।

ਰਾਸ਼ਟਰਪਤੀ ਰਾਜ ਨੂੰ ਲੈਕੇ ਬੋਲੇ ਸਿਆਸੀ ਲੀਡਰ

ਇਹ ਵੀ ਪੜ੍ਹੋ: ਹੁਣ ਕਿਸ ਰਾਹ ਚੱਲਣਗੇ ਰੰਗ ਬਦਲਦੇ ਨਵਜੋਤ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.