ETV Bharat / state

144 in Bathinda: ਕੀ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮਾਂ ਦੌਰਾਨ 144 ਲਾਉਣ ਵਿੱਚ ਕਾਮਯਾਬ ਹੋ ਪਾਏਗਾ ਜ਼ਿਲ੍ਹਾ ਪ੍ਰਸ਼ਾਸਨ ?

ਇਕ ਪਾਸੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਧਾਰਾ 144 ਲਾਉਣ ਦੇ ਹੁਕਮ ਬੀਤੇ ਦਿਨੀਂ ਦਿੱਤੇ ਗਏ ਹਨ, ਉਥੇ ਹੀ ਦੂਜੇ ਪਾਸੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਸਮਾਗਮ ਸ਼ੁਰੂ ਹੋ ਗਏ ਹਨ। ਇਨ੍ਹਾਂ ਸਮਾਗਮਾਂ ਦੌਰਾਨ ਨਿਹੰਗ ਸਿੰਘਾਂ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਭ ਵਿੱਚ ਕੀ ਜ਼ਿਲ੍ਹਾ ਪ੍ਰਸ਼ਾਸਨ ਹਥਿਆਰਾਂ ਉਤੇ ਪਾਬੰਦੀ ਲਾਉਣ ਵਿੱਚ ਕਾਮਯਾਬ ਹੋ ਪਾਵੇਗਾ ਜਾਂ ਨਹੀਂ...।

Will the district administration succeed in implementing 144 in Bathinda
ਰਸਲ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤੇ 2 ਸ਼ੁਰੂਆਤੀ ਝਟਕੇ , 9 ਓਵਰਾਂ ਦੇ ਬਾਅਦ ਸਕੋਰ (85/2)
author img

By

Published : Apr 14, 2023, 9:00 PM IST

ਬਠਿੰਡਾ : ਵਿਸਾਖੀ ਸਮਾਗਮਾਂ ਤੋਂ ਤਿੰਨ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਵਿੱਚ ਧਾਰਮਿਕ ਸਮਾਗਮ ਅਤੇ ਵਿਆਹਾਂ ਸ਼ਾਦੀਆਂ ਵਿਚ ਹਥਿਆਰਾਂ ਦੇ ਪ੍ਰਦਰਸ਼ਨ ਉਤੇ ਧਾਰਾ 144 ਤਹਿਤ ਪਾਬੰਦੀ ਲਗਾਈ ਗਈ ਸੀ। ਇਹ ਪਾਬੰਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ 22 ਜੁਲਾਈ 2019 ਤਹਿਤ ਲਗਾਈ ਗਈ ਸੀ ਅਤੇ ਇਹ ਹੁਕਮ 11 ਅਪ੍ਰੈਲ 2023 ਤੋਂ 10 ਜੂਨ 2023 ਤੱਕ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਸੀ, ਪਰ 12 ਅਪ੍ਰੈਲ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਸਮਾਗਮ ਆਰੰਭ ਹੋ ਜਾਂਦੇ ਹਨ ਅਤੇ ਸਿੱਖ ਧਰਮ ਵਿੱਚ ਸ਼ਸਤਰਾਂ ਨੂੰ ਬਹੁਤ ਮਹੱਤਤਾ ਦਿੱਤੀ ਜਾਂਦੀ ਹੈ। ਇਕ ਸਿੱਖ ਲਈ ਸ਼ਸਤਰ ਰੱਖਣਾ ਗੁਰੂ ਸਾਹਿਬਾਨ ਵੱਲੋਂ ਜ਼ਰੂਰੀ ਕੀਤਾ ਗਿਆ ਹੈ ਅਤੇ ਪੰਜ ਕਕਾਰਾਂ ਵਿੱਚ ਵੀ ਸ਼ਸਤਰ ਸ਼ਾਮਲ ਹਨ।

ਜ਼ਿਲ੍ਹਾਂ ਪ੍ਰਸ਼ਾਸਨ ਨੂੰ ਜਥੇਦਾਰ ਸਾਹਿਬਨ ਵੱਲੋਂ ਸੰਗਤ ਨੂੰ ਪਰੇਸ਼ਾਨ ਨਾ ਕਰਨ ਦੀ ਤਾਕੀਦ : ਇਸ ਦਾ ਬਕਾਇਦਾ ਜ਼ਿਕਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹੋਏ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਹਰ ਸਿੱਖ ਦੇ ਘਰ ਸ਼ਸਤਰ ਹੋਣਾ ਬਹੁਤ ਜ਼ਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਹੁਣ ਸ਼ਸਤਰ ਰੱਖਣ ਉਤੇ ਵੀ ਆਰਮਡ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਜਾਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਤਾਕੀਦ ਵੀ ਕੀਤੀ ਗਈ ਸੀ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਰਹੀ ਸੰਗਤ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰੇਸ਼ਾਨ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਸਾਂਸਦ ਮਾਨ ਦੀ ਰੈਲੀ 'ਚ ਲੱਗੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ, ਅੰਮ੍ਰਿਤਪਾਲ ਬਾਰੇ ਕਹੀ ਵੱਡੀ ਗੱਲ

ਜੰਗਜੂ ਕਰਨਗੇ ਹਥਿਆਰਾਂ ਦਾ ਪ੍ਰਦਰਸ਼ਨ : ਹੁਣ ਵਿਸਾਖੀ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਉਤੇ ਮਹੱਲਾ ਕੱਢਿਆ ਜਾਵੇਗਾ। ਇਸ ਮੇਲੇ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਿਥੇ ਘੁੜਸਵਾਰੀ ਦੇ ਜੌਹਰ ਵਿਖਾਏ ਜਾਣਗੇ, ਉੱਥੇ ਹੀ ਗੱਤਕਾ ਵੀ ਖੇਡਿਆ ਜਾਵੇਗਾ। ਗੱਤਕੇ ਦੌਰਾਨ ਜੰਹਜੂਆਂ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਹੈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਕੀਤੀ ਗਈ ਧਾਰਾ 144 ਨੂੰ ਪੁਲਿਸ ਪ੍ਰਸ਼ਾਸਨ ਕਿਸ ਤਰ੍ਹਾਂ ਲਾਗੂ ਕਰਦਾ ਹੈ।

ਇਹ ਵੀ ਪੜ੍ਹੋ : Charanjit Channi on AAP: ਚੰਨੀ ਨੇ ਵੰਗਾਰੀ ਪੰਜਾਬ ਸਰਕਾਰ, ਕਿਹਾ- "ਕੇਸਾਂ ਨਾਲ ਮੇਰਾ ਕੁਝ ਨਹੀਂ ਹੋਣਾ, ਮੂਸੇਵਾਲੇ ਵਾਲਾ ਕੰਮ ਕਰ ਕੇ ਦੇਖ ਲਓ"

ETV Bharat Logo

Copyright © 2024 Ushodaya Enterprises Pvt. Ltd., All Rights Reserved.