ਬਠਿੰਡਾ: ਪਿੰਡ ਗੋਬਿੰਦਪੁਰਾ ਵਿਖੇ ਸੈਂਟਰਲ ਜੇਲ੍ਹ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਮਹਿਲਾ ਹਵਾਲਾਤੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਸਿਵਲ ਹਸਪਤਾਲ ਵਿੱਚ ਦੇਰ ਰਾਤ ਮ੍ਰਿਤਕਾ ਦੇ ਸਵ ਨੂੰ ਜੇਲ੍ਹ ਅਥਾਰਿਟੀ ਵੱਲੋਂ ਭਿਜਵਾਇਆ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਖੁਸ਼ਦੀਪ ਨੇ ਦੱਸਿਆ ਮ੍ਰਿਤਕਾਂ ਦੀ ਪਹਿਚਾਣ ਗੁਰਮੇਲ ਕੌਰ ਵਾਸੀ ਕੋਠਾ ਗੁਰੂ ਦੇ ਤੌਰ 'ਤੇ ਹੋਈ ਹੈ, ਉਹ ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਹਵਾਲਾਤੀ ਦੇ ਤੌਰ 'ਤੇ ਪਿਛਲੇ ਕੁਝ ਮਹੀਨੇ ਤੋਂ ਬੰਦ ਸੀ, ਉਨ੍ਹਾਂ ਨੇ ਦੱਸਿਆ ਕਿ ਮਹਿਲਾ ਹਵਾਲਾਤੀ ਦੇ ਪੋਸਟ ਮਾਰਟਮ ਕਰਾਉਣ ਲਈ ਮੈਡੀਕਲ ਬੋਰਡ ਬਣਾ ਦਿੱਤਾ ਗਿਆ ਹੈ ਅਤੇ ਇਸ ਦੀ ਮੈਜਿਸਟ੍ਰੇਟ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮਹਿਲਾ ਦੀ ਮੌਤ ਜੇਲ੍ਹ ਵਿੱਚ ਕਿਸ ਤਰ੍ਹਾਂ ਹੋਈ ਇਹ ਇੱਕ ਵੱਡਾ ਸਵਾਲ ਬਣਿਆ ਹੋਇਆ ਹੈ। ਐਮਰਜੈਂਸੀ ਮੈਡੀਕਲ ਅਫ਼ਸਰ ਡਾਕਟਰ ਖੁਸ਼ਦੀਪ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਮ੍ਰਿਤਕ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਉਸ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਸੀ।