ਬਠਿੰਡਾ: ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ 6ਵੇਂ ਦਰਿਆ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਸ੍ਰੀ ਗੰਗਾਨਗਰ ਹਾਈਵੇ 'ਤੇ ਬਣੇ ਪੁਲ ਤੋਂ ਨਸ਼ੇ ਦੀ ਲੋਰ ਵਿੱਚ ਇੱਕ ਨੌਜਵਾਨ ਥੱਲੇ ਡਿੱਗ ਪਿਆ। ਜਿਸਨੂੰ ਸਮਾਜ ਸੇਵੀ ਸੰਸਥਾ ਵੱਲੋਂ ਸਰਕਾਰੀ ਹਾਸਪਤਾਲ ਇਲਾਜ ਲਈ ਲਿਆਂਦਾ ਗਿਆ।
ਜਿੱਥੇ ਹਾਲਤ ਗੰਭੀਰ ਹੋਣ ਕਾਰਨ ਨੌਜਵਾਨ ਨੂੰ ਰੈਫਰ ਕਰ ਦਿੱਤਾ ਬਠਿੰਡਾ ਦੇ ਪਿੰਡ ਸਿਵੀਆਂ ਦੇ ਰਹਿਣ ਵਾਲੇ ਨੌਜਵਾਨ ਬਾਰੇ ਦੱਸਦਿਆਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਨੌਜਵਾਨ ਨਸ਼ੇ ਦਾ ਆਦੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ। ਅਚਾਨਕ ਨਸ਼ੇ ਦੀ ਲੋਰ ਵਿੱਚ ਪੁਲ ਤੋਂ ਡਿੱਗ ਗਿਆ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਉਸ ਨੂੰ ਰੈਫਰ ਕੀਤਾ ਜਾ ਰਿਹਾ ਹੈ।
ਦੂਸਰੇ ਪਾਸੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਟਕਾ ਸਾਹਿਬ ਦੀ ਸਹੁੰ ਚੁਕਾ ਕੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਪਰ ਅੱਜ ਪੰਜਾਬ ਦੀ ਹਰ ਗਲੀ ਵਿੱਚ ਨਸ਼ਾ ਵਿਕ ਰਿਹਾ ਹੈ। ਜਿਸ ਕਾਰਨ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜੋ: ਕਿਸਾਨੀ ਸੰਘਰਸ਼ ਤੋਂ ਪਰਤ ਰਹੇ ਕਿਸਾਨ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ !