ਬਠਿੰਡਾ : ਬਠਿੰਡਾ ਵਿੱਚ ਵਪਾਰੀ ਦੇ ਕਤਲ ਤੋਂ ਬਾਅਦ ਜਿਲ੍ਹਾ ਕਾਂਗਰਸ ਕਮੇਟੀ ਨੇ ਕੈਂਡਲ ਮਾਰਚ ਕੱਢਿਆ ਹੈ। ਫਾਇਰ ਬਗਰੇਡ ਚੌਂਕ ਤੋਂ ਲੈ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਇਸ ਵਿੱਚ ਸ਼ਮੂਲੀਅਤ ਕੀਤੀ ਹੈ। ਵਿਸ਼ੇਸ਼ ਤੌਰ ਉੱਤੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਵੀ ਸ਼ਾਮਿਲ ਹੋਏ ਅਤੇ ਉਹਨਾਂ ਵਪਾਰੀ ਆਗੂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸਰਕਾਰ ਉੱਤੇ ਲਗਾਏ ਨਿਸ਼ਾਨੇਂ : ਇਸ ਮੌਕੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਕਤਲ ਲੁੱਟ-ਖੋਹ ਡਕੈਤੀਆਂ ਅਤੇ ਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਰਨਾ ਲਗਾਤਾਰ ਜਾਰੀ ਹੈ ਪਰ ਇਸ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਧਿਆਨ ਨਹੀਂ ਹੈ ਅਤੇ ਉਹ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਹੋਰਨਾ ਸੂਬਿਆਂ ਵਿੱਚ ਰੁੱਝੇ ਹੋਏ ਹਨ। ਲੋਕਾਂ ਵੱਲੋਂ ਚੁਣੀ ਸਰਕਾਰ ਅੱਜ ਲੋਕਾਂ ਉੱਤੇ ਹੀ ਅੱਤਿਆਚਾਰ ਕਰ ਰਹੀ ਹੈ। ਲੋਕ ਸਭਾ ਚੋਣਾਂ ਵਿੱਚ ਇਸ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ।
- Husband Murdered his Wife: ਇਟਲੀ ਤੋਂ ਆਏ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ
- Train accident in Faridkot: ਲਾਪਰਵਾਹੀ ਨੇ ਲਈ ਦੋ ਸੁਰੱਖਿਆ ਗਾਰਡਾਂ ਦੀ ਜਾਨ, ਕੰਨਾਂ 'ਚ ਹੈਡਫੋਨ ਲਗਾ ਕੇ ਕਰ ਰਹੇ ਸਨ ਰੇਲਵੇ ਟਰੈਕ ਕਰਾਸ
- Karwa Chauth Mehndi : ਕਰਵਾ ਚੌਥ ਦੇ ਵਰਤ ਤੋਂ ਪਹਿਲਾਂ ਮਾਨਸਾ ਦੇ ਬਾਜ਼ਾਰਾਂ ਵਿੱਚ ਲੱਗੀਆਂ ਰੌਣਕਾਂ, ਸੁਹਾਗਣਾਂ ਲਗਵਾ ਰਹੀਆਂ ਮਹਿੰਦੀ
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਮੁੱਦਿਆਂ ਉੱਤੇ ਹਮੇਸ਼ਾ ਹੀ ਡੱਟ ਕੇ ਲੜਾਈ ਲੜਦੀ ਰਹੀ ਹੈ ਅਤੇ ਕਾਂਗਰਸ ਨੇ ਵੱਡੀਆਂ ਕੁਰਬਾਨੀਆਂ ਵੀ ਦਿੱਤੀਆਂ ਹਨ। ਹੁਣ ਵੀ ਸਰਕਾਰ ਨੂੰ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਕਰਨ ਅਤੇ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਜਾਗਰੂਕ ਕਰਨ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ ਅਤੇ ਕਿਹਾ ਕਿ ਯੂਥ ਕਾਂਗਰਸ ਸਰਕਾਰ ਨੂੰ ਹਰ ਥਾਂ ਤੇ ਘੇਰਨ ਲਈ ਤਿਆਰ ਹੈ ਕਿਉਂਕਿ ਪੰਜਾਬ ਦੇ ਹਾਲਾਤ ਖਰਾਬ ਹੋ ਚੁੱਕੇ ਹਨ।