ਚੰਡੀਗੜ੍ਹ: ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਪਾਰਟੀ ਬਦਲ ਕੇ ਦੂਜੀ ਪਾਰਟੀ 'ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਹੁਣ ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਝਾੜੂ ਨੂੰ ਛੱਡ ਕੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ।
ਭੁਪਿੰਦਰ ਸਿੰਘ ਦੇ ਆਪ ਨੂੰ ਛੱਡਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਹੈ।
ਦੱਸ ਦਈਏ ਇਸ ਤੋਂ ਪਹਿਲਾਂ ਹਾਲ ਹੀ 'ਚ ਮਾਨਸਾ ਤੋਂ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਵੀ ਖ਼ੁਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ 'ਚ ਸ਼ਾਮਲ ਕਰਵਾਇਆ ਸੀ।