ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਬੀਤੇ ਦਿਨੀਂ ਸ਼ਾਮਲ ਹੋਣ ਵਾਲੇ ਜਗਮੀਤ ਬਰਾੜ ਨੂੰ ਅਕਾਲੀ ਦਲ ਨੇ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਅਕਾਲੀ ਦਲ ਨੇ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਦੱਸ ਦਈਏ ਕਿ ਜਗਮੀਤ ਬਰਾੜ ਨੇ ਬੀਤੇ ਦਿਨ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਕਿਸੇ ਵਕਤ ਅਕਾਲੀ ਦਲ ਦੇ ਸਭ ਤੋਂ ਵੱਡੇ ਦੁਸ਼ਮਣ ਰਹੇ ਬਰਾੜ ਅੱਜ ਅਕਾਲੀ ਦਲ ਦੇ ਸੀਨੀਅਰ ਪ੍ਰਧਾਨ ਬਣ ਚੁੱਕੇ ਹਨ।
ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਉਹ ਅਕਾਲੀ ਦਲ ਵੱਲੋਂ ਫ਼ਿਰੋਜ਼ਪੁਰ ਸੀਟ ਦੇ ਉਮੀਦਵਾਰ ਹੋਣਗੇ। ਹੁਣ ਤਾਂ ਆਉਣ ਵਾਲਾ ਟਾਇਮ ਹੀ ਦੱਸੇਗਾ ਕਿ ਉਹ ਕਿਆਸਰਾਈਆਂ ਕਿੰਨੀਆਂ ਕੁ ਸਹੀ ਨਿਕਲਦੀਆਂ ਹਨ।