ਅੰਮ੍ਰਿਤਸਰ: 'ਸਿੱਖ ਫ਼ਾਰ ਜਸਟਿਸ' 'ਤੇ ਭਾਰਤ ਸਰਕਾਰ ਵੱਲੋ 5 ਸਾਲ ਲਈ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਸ ਫ਼ੈਸਲੇ ਦਾ ਪੰਜਾਬ ਸਰਕਾਰ ਨੇ ਵੀ ਸਵਾਗਤ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਅੱਤਵਾਦ ਵਿਰੋਧੀ ਸੰਗਠਨ ਵਲੋਂ ਅੰਮ੍ਰਿਤਸਰ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਅੱਤਵਾਦ ਵਿਰੋਧੀ ਸੰਗਠਨ ਦੇ ਜਨਰਲ ਸਕੱਤਰ ਪਵਨ ਸੈਣੀ ਦਾ ਕਹਿਣਾ ਹੈ ਕਿ ਜੋ ਲੋਕ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿਰੁੱਧ ਸਾਜਿਸ਼ਾਂ ਰਚ ਰਹੇ ਹਨ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਭਾਰਤ ਅੱਤਵਾਦ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਜੋ ਰੈਫਰੈਂਡਮ 2020 ਦੀ ਮੰਗ ਕਰਦੇ ਸਨ ਉਨ੍ਹਾਂ ਦੇ ਮੂੰਹ 'ਤੇ ਮੋਦੀ ਸਰਕਾਰ ਨੇ ਚਪੇੜ ਮਾਰੀ ਹੈ। ਉਨ੍ਹਾਂ ਮੋਦੀ ਸਰਕਾਰ ਦੇ ਇਸ ਫ਼ੈਸਲੇ ਨੂੰ ਦੇਸ਼ ਹਿੱਤ 'ਚ ਲਿਆ ਗਿਆ ਫ਼ੈਸਲਾ ਦੱਸਿਆ।