ETV Bharat / state

ਮਹਿਲਾ ਦਿਵਸ ਮੌਕੇ ਅਰੁਣਾ ਚੌਧਰੀ ਵੱਲੋਂ ਮਹਿਲਾਵਾਂ ਨੂੰ ਤੋਹਫ਼ਾ - chandigarh

ਸ਼੍ਰੀਮਤੀ ਅਰੁਨਾ ਚੌਧਰੀ ਨੇ ਮਹਿਲਾ ਦਿਵਸ ਮੌਕੇ ਕਿਹਾ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ।

ਸੋਸ਼ਲ ਮੀਡੀਆ
author img

By

Published : Mar 8, 2019, 8:08 PM IST

ਚੰਡੀਗੜ੍ਹ : ਪੰਜਾਬ ਦੀ ਟ੍ਰਾਂਸਪੋਰਟ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਮਹਿਲਾ ਦਿਵਸ ਮੌਕੇ ਇਕ ਅਹਿਮ ਐਲਾਨ ਕੀਤਾ ਹੈ, ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟ੍ਰਾਂਸਪੋਰਟ ਅਤੇ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਆ ਹੀ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ।
ਟ੍ਰਾਂਸਪੋਰਟ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 'ਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਉਪਰੋਕਤ ਵਰਗਾਂ ਨੂੰ ਸੀਟ ਨੰਬਰ ਜਾਰੀ ਕਰਨ ਲਈ ਬੱਸ ਅੱਡਿਆਂ 'ਤੇ ਵੱਖਰੀ ਕਤਾਰ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੀਆਂ ਹਦਾਇਤਾਂ ਪਹਿਲੀ ਵਾਰ ਪ੍ਰਾਈਵੇਟ ਬੱਸਾਂ 'ਤੇ ਲਾਗੂ ਕੀਤੀਆਂ ਜਾਣਗੀਆਂ।

Intro:Body:

ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ

ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦੇ ਆਦੇਸ਼

ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ

ਚੰਡੀਗੜ••, 8 ਮਾਰਚ:

ਕੌਮਾਂਤਰੀ ਮਹਿਲਾ ਦਿਵਸ  ਮੌਕੇ  ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਟਾਂ ਰਾਖਵੀਆਂ ਰੱਖਣ ਦੇ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ। 

ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪੱਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਹਨਾਂ ਰਾਖਵੀਆਂ ਸੀਟਾਂ 'ਤੇ ਨਾ ਬੈਠੇ। ਉਪਰੋਕਤ ਵਰਗਾਂ ਨੂੰ ਸੀਟ ਨੰਬਰ ਜਾਰੀ ਕਰਨ ਲਈ ਬੱਸ ਅੱਡਿਆਂ 'ਤੇ ਵੱਖਰੀ ਕਤਾਰ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਜਿਕਰਯੋਗ ਹੈ ਕਿ ਪਹਿਲੀ ਵਾਰ ਪ੍ਰਾਈਵੇਟ ਬੱਸਾਂ ਵਿਚ ਵੀ ਅਜਿਹੇ ਆਦੇਸ਼ ਲਾਗੂ ਕੀਤੇ ਜਾਣਗੇ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.