ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇੱਕ ਵੀਡੀਓ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਵੋਟ ਅਪੀਲ ਕੀਤੀ ਹੈ।
ਬਾਦਲ ਨੇ ਇਸ ਵੀਡੀਓ ਵਿੱਚ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਇੱਕ ਤਜ਼ੁਰਬੇਕਾਰ ਅਤੇ ਜ਼ਮੀਨ ਨਾਲ ਜੁੜਿਆ ਆਗੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਖ਼ੂਬੀਆਂ ਪ੍ਰਧਾਨ ਮੋਦੀ ਵਿੱਚ ਹਨ ਇਸ ਦੇਸ਼ ਦੇ ਹਰ ਇੱਕ ਵੋਟਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਉਸ ਨਾਲ ਜੁੜੀਆਂ ਪਾਰਟੀਆਂ ਨੂੰ ਵੋਟ ਕਰਨੀ ਚਾਹੀਦੀ ਹੈ ਤਾਂ ਜੋ ਮੁੜ ਮੋਦੀ ਦੀ ਸਰਕਾਰ ਬਣ ਸਕੇ।
ਦੱਸਣਯੋਗ ਹੈ ਕਿ ਪਰਕਾਸ਼ ਸਿੰਘ ਬਾਦਲ, ਜੋ ਕਿ ਐੱਨ.ਡੀ.ਏ. ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ, ਦੀ ਇਹ ਵੀਡੀਓ ਭਾਰਤੀ ਜਨਤਾ ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ।