ETV Bharat / state

ਕੈਪਟਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ 'ਚ ਨਰਮਾਈ ਲਈ ਪੀਐੱਮ ਨੂੰ ਲਿਖਿਆ ਪੱਤਰ - ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਨੂੰ ਨਰਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਫ਼ਾਈਲ ਫ਼ੋਟੋ।
author img

By

Published : Jun 1, 2019, 1:52 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਨੂੰ ਨਰਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਕੈਪਟਨ ਨੇ ਉਨ੍ਹਾਂ ਦੀ ਨਿੱਜੀ ਦਖ਼ਲਅੰਦਾਜੀ ਦੀ ਮੰਗ ਕੀਤੀ ਤਾਂ ਜੋ ਯੋਜਨਾ ਦੇ ਘੇਰੇ ਵਿੱਚ ਵਧੇਰੇ ਦਿਹਾਤੀ ਖੇਤਰਾਂ ਦੇ ਗਰੀਬਾਂ ਨੂੰ ਲਿਆਂਦਾ ਜਾ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਐੱਸਈਸੀਸੀ ਤਹਿਤ ਕੱਚੇ ਮਕਾਨ ਦੀ ਪਰਿਭਾਸ਼ਾ ਬਹੁਤ ਸੀਮਿਤ ਰਹਿ ਜਾਂਦੀ ਹੈ। ਸਿੱਟੇ ਵਜੋਂ ਪੰਜਾਬ ਦੇ ਪੇਂਡੂ ਖੇਤਰਾਂ ਦੇ ਬਹੁਤੇ ਗਰੀਬ ਅਤੇ ਯੋਗ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਸਕੀਮ ਦੀਆਂ ਸ਼ਰਤਾਂ ਵਿੱਚ ਤਬਦੀਲੀ ਤੋਂ ਬਾਅਦ ਪੰਜਾਬ ਵਿਚਲੇ ਜ਼ਮੀਨੀ ਹਾਲਾਤ ਮੁਤਾਬਕ ਇਸ ਗਰੀਬ ਪੱਖੀ ਸਕੀਮ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚੇਗਾ। ਪ੍ਰਧਾਨ ਮੰਤਰੀ ਨਾਲ 1 ਸਤੰਬਰ 2018 ਨੂੰ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਸਮੇਂ ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਸਕੀਮ ਦੀ ਹਲਕੀ ਕਾਰਗੁਜ਼ਾਰੀ ਦਾ ਜ਼ਿਕਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੰਜਾਬ ਦਾ ਰੈਂਕ ਬਹੁਤ ਸੁਧਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਕੰਮ ਨੂੰ ਜਾਰੀ ਰੱਖਦਿਆਂ ਹਰ ਪੇਂਡੂ ਗਰੀਬ ਪਰਿਵਾਰ ਨੂੰ ਪੱਕਾ ਘਰ ਮੁਹੱਈਆ ਕਰਵਾਏਗੀ।

ਇਸ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਕੱਚੇ ਘਰ ਦੀ ਇੱਕ ਢੁੱਕਵੀਂ ਪਰਿਭਾਸ਼ਾ ਦੀ ਸਲਾਹ ਦਿੰਦਿਆਂ ਕਿਹਾ ਕਿ ਮੌਜੂਦਾ ਨਿਯਮਾਂ ਵਿੱਚ ਪੱਕੀਆਂ ਇੱਟਾਂ ਅਤੇ ਲੱਕੜ ਦੇ ਬਾਲੇ ਵੀ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ ਜੋ ਕਿ ਸਕੀਮ ਦੇ ਘੇਰੇ ਦੀਆਂ ਸ਼ਰਤਾਂ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸਕੀਮ ਦੀ ਪ੍ਰਸਤਾਵਤ ਪਰਿਭਾਸ਼ਾ ਵਿੱਚ ਪੱਕੀਆਂ ਇੱਟਾਂ ਅਤੇ ਲੱਕੜ ਦੇ ਬਾਲੇ ਵੀ ਸ਼ਾਮਲ ਕੀਤੇ ਜਾਣ ਤਾਂ ਜੋ ਪੰਜਾਬ ਦੇ ਜ਼ਮੀਨੀ ਹਾਲਾਤ ਮੁਤਾਬਕ ਵੱਧ ਤੋਂ ਵੱਧ ਪੇਂਡੂ ਗਰੀਬ ਪਰਿਵਾਰਾਂ ਨੂੰ ਸਕੀਮ ਦਾ ਲਾਭ ਮਿਲ ਸਕੇ।

Intro:Body:

capt amrinder singh

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.