ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ ਕਿਸ਼ਤ ਤੁਰੰਤ ਜਾਰੀ ਕਰਨ ਅਤੇ ਹੁਸ਼ਿਆਰਪੁਰ ਵਿਖੇ ਲੱਕੜ ਦੀ ਮੀਨਾਕਾਰੀ ਦੇ ਕਲੱਸਟਰ ਲਈ 'ਸਫੁਰਤੀ' ਸਕੀਮ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ।
-
Met @Nitin_Gadkari Ji to discuss the development of roads & highways in Punjab. Took up the issue of MSMEs, which play a crucial role in providing employment opportunities & industrialization of rural areas. Hon'ble Minister has assured of expedited action on both fronts. pic.twitter.com/u5Rfj6ekFJ
— Capt.Amarinder Singh (@capt_amarinder) June 27, 2019 " class="align-text-top noRightClick twitterSection" data="
">Met @Nitin_Gadkari Ji to discuss the development of roads & highways in Punjab. Took up the issue of MSMEs, which play a crucial role in providing employment opportunities & industrialization of rural areas. Hon'ble Minister has assured of expedited action on both fronts. pic.twitter.com/u5Rfj6ekFJ
— Capt.Amarinder Singh (@capt_amarinder) June 27, 2019Met @Nitin_Gadkari Ji to discuss the development of roads & highways in Punjab. Took up the issue of MSMEs, which play a crucial role in providing employment opportunities & industrialization of rural areas. Hon'ble Minister has assured of expedited action on both fronts. pic.twitter.com/u5Rfj6ekFJ
— Capt.Amarinder Singh (@capt_amarinder) June 27, 2019
ਮੁੱਖ ਮੰਤਰੀ ਨੇ ਵੀਰਵਾਰ ਦੁਪਹਿਰ ਗਡਕਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮੰਤਰਾਲੇ ਅਧੀਨ ਸੂਬੇ ਦੇ ਬਕਾਇਆ ਪ੍ਰੋਜੈਕਟਾਂ/ਪ੍ਰਵਾਨਗੀਆਂ ਛੇਤੀ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਗਡਕਰੀ ਨੇ ਕੈਪਟਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਪੰਜਾਬ ਨਾਲ ਸਬੰਧਤ ਬਕਾਇਆ ਮਸਲਿਆਂ 'ਤੇ ਵਿਚਾਰ ਕਰਕੇ ਇਸ ਦਾ ਛੇਤੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਕੇਂਦਰੀ ਮੰਤਰਾਲਿਆਂ ਦੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਦੇ ਖੇਤਰ 'ਚ ਵਿੱਢੇ ਵੱਖ-ਵੱਖ ਉਪਰਾਲਿਆਂ ਤੋਂ ਇਲਾਵਾ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਵੱਲੋਂ ਇਸ ਨਵੇਂ ਪ੍ਰੋਜੈਕਟ ਨੂੰ ਸਿਰਫ਼ ਤਾਂ ਹੀ ਵਿਚਾਰਿਆ ਜਾਵੇਗਾ, ਜੇਕਰ ਸੂਬਾ ਸਰਕਾਰ ਜ਼ਮੀਨ ਐਕਵਾਇਰ ਕਰਨ ਲਈ 50 ਫੀਸਦੀ ਕੀਮਤ ਸਹਿਣ ਕਰਨ ਲਈ ਤਿਆਰ ਹੋਵੇ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਬਠਿੰਡਾ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਪਹਿਲਾਂ ਹੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪਾਸੋਂ ਰਿੰਗ ਰੋਡਜ਼ ਲਈ ਤਕਨੀਕੀ ਸਲਾਹਕਾਰ ਦੀ ਨਿਯੁਕਤੀ ਲਈ 636.45 ਲੱਖ ਰੁਪਏ ਦੇ ਫੰਡਾਂ ਦੀ ਤੁਰੰਤ ਪ੍ਰਵਾਨਗੀ ਮੰਗੀ ਤਾਂ ਕਿ ਇਨ੍ਹਾਂ ਸੜਕਾਂ ਲਈ ਲੋੜੀਂਦੀਆਂ ਸੇਧਾਂ ਕੀਤੀਆਂ ਜਾ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਗਡਕਰੀ ਨੂੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰੋਜੈਕਟ ਲਈ ਪ੍ਰਵਾਨਗੀ 'ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਜਿਸ ਲਈ ਭਾਰਤ ਸਰਕਾਰ ਵੱਲੋਂ 'ਭਾਰਤਮਾਲਾ' ਸਕੀਮ ਦੇ ਪਹਿਲੇ ਪੜਾਅ ਤਹਿਤ 800 ਕਿਲੋਮੀਟਰ ਐਕਸਪ੍ਰੈਸ ਮਾਰਗਾਂ ਦੀ ਉਸਾਰੀ ਦੀ ਯੋਜਨਾ ਪ੍ਰਵਾਨ ਕੀਤੀ ਜਾ ਚੁੱਕੀ ਹੈ।