ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੇ ਬੇਮੌਸਮੇ ਮੀਂਹ ਨਾਲ ਖ਼ਰਾਬ ਹੋ ਰਹੀ ਫ਼ਸਲ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰਦਾਵਰੀ ਕਰਨ ਦੇ ਹੁਕਮ ਦੇ ਦਿੱਤੇ ਹਨ ਤਾਂ ਕਿ ਜਿੰਨਾਂ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਸ ਦੀ ਛੇਤੀ ਭਰਪਾਈ ਕੀਤੀ ਜਾ ਸਕੇ।
ਪੰਜਾਬ ਵਿੱਚ ਪੈ ਰਹੇ ਮੀਂਹ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਹੋਈ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਖੜ੍ਹੇ ਸੋਨੇ ਨੂੰ ਮਿੱਟੀ ਬਣਦਾ ਵੇਖ ਕੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ।
ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਸਰਕਰਾ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ ਜਿਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।