ETV Bharat / state

ਸਿੱਧੂ ਦੇ ਸਾਬਕਾ ਵਿਭਾਗ 'ਚੋਂ ਕੈਪਟਨ ਨਾਲ ਸਬੰਧਤ ਫਾਈਲਾਂ ਗਾਇਬ - city centre scam

ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਬਕਾ ਵਿਭਾਗ ਤੋਂ ਅਹਿਮ ਫਾਈਲਾਂ ਗਾਈਬ ਹੋ ਜਾਣ ਦੀ ਖ਼ਬਰ ਹੈ। ਗਾਈਬ ਹੋਈਆਂ ਫਾਈਲਾਂ ਚੋਂ ਇੱਕ ਫਾਈਲ ਲੁਧਿਆਣਾ ਸਿਟੀ ਸੈਂਟਰ ਘੋਟਾਲੇ ਨਾਲ ਸਬੰਧਤ ਹੈ।

ਫੋਟੋ
author img

By

Published : Jul 20, 2019, 7:09 AM IST

Updated : Jul 20, 2019, 7:45 AM IST

ਚੰਡੀਗੜ੍ਹ : ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸਿਆਸੀ ਜੰਗ ਜਾਰੀ ਹੈ। ਇਸ ਸਿਆਸੀ ਜੰਗ ਵਿੱਚ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸੈਰ ਸਪਾਟਾ ਵਿਭਾਗ ਤੋਂ ਮਹੱਤਵਪੂਰਣ ਸਰਕਾਰੀ ਫਾਈਲਾਂ ਗਾਇਬ ਹੋ ਗਈਆਂ ਹਨ। ਇਨ੍ਹਾਂ ਗਾਈਬ ਹੋਈ ਫਾਈਲਾਂ ਵਿੱਚ ਇੱਕ ਫਾਈਲ 1,144 ਕਰੋੜ ਰੁਪਏ ਦੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨਾਲ ਜੁੜੀ ਹੋਈ ਹੈ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਵੀ ਸ਼ਾਮਲ ਸੀ।

ਇਸ ਤੋਂ ਇਲਾਵਾ ਜਿਹੜੀਆਂ ਪੰਜ ਫਾਈਲਾਂ ਗੁੰਮ ਹੋਈਆਂ ਹਨ, ਇਨ੍ਹਾਂ ਵਿੱਚ ਈਸ਼ਰ ਨਗਰ ਲੁਧਿਆਣਾ ਦੀ ਖੇਤੀਬਾੜੀ ਜ਼ਮੀਨ ਵਿੱਚ ਨਜਾਇਜ਼ ਉਸਾਰੀਆਂ ਨਾਲ ਸਬੰਧਤ ਫਾਈਲ, ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚੋਂ ਮਨੋਰੰਜਨ ਟੈਕਸ ਨਾਲ ਸਬੰਧਤ ਫਾਈਲ, ਨਗਰ ਪੰਚਾਇਤ ਮਹਿਰਾਜ ਬਠਿੰਡਾ ਵਿੱਚ ਨਵੇਂ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਨਾਲ ਸਬੰਧਤ ਫਾਈਲ ਵੀ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ 6 ਜੂਨ ਨੂੰ ਸੂਬਾ ਸਰਕਰਾ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਸਾਬਕਾ ਵਿਭਾਗ ਸਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਤੋਂ ਹਟਾ ਦਿੱਤਾ ਗਿਆ ਸੀ। ਮੁੱਖ ਮੰਤਰੀ ਵੱਲੋਂ ਕੈਬਿਨੇਟ ਦੇ ਫੇਰਬਦਲ ਦੌਰਾਨ ਸਿੱਧੂ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਸੀ।

Intro:Body:

NAVJOT SINGH SIDHU 

Conclusion:
Last Updated : Jul 20, 2019, 7:45 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.