ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਵੱਲੋਂ ਅਕਾਲੀ ਲੀਡਰਾਂ ਵਿਰੁੱਧ ਦਰਜ ਕਰਵਾਏ ਗਏ ਮਾਣਹਾਨੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਦੋਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਸ਼ੁੱਕਰਵਾਰ ਨੂੰ ਦੋਵੇਂ ਅਦਾਲਤ 'ਚ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਦੋਹਾਂ ਨੂੰ ਇੱਕ-ਇੱਕ ਲੱਖ ਦਾ ਜ਼ੁਰਮਾਨਾ ਲਗਾਇਆ ਅਤੇ ਜ਼ਮਾਨਤ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਿਰੁੱਧ ਗ਼ਲਤ ਬਿਆਨਬਾਜ਼ੀ ਕਰਨ ਦੇ ਦੋਸ਼ ਹੇਠ ਉਨ੍ਹਾਂ ਅਕਾਲੀ ਲੀਡਰਾਂ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਸੀ।