ਚੰਡੀਗੜ੍ਹ: ਪੰਜਾਬ ਸਕੱਤਰੇਤ ਦੇ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਹੈ। ਕਰਮਚਾਰੀਆਂ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਪਿਛਲੀ ਬੈਠਕ 'ਚ ਸਰਕਾਰ ਨੇ ਜੋ ਮੰਗਾਂ ਮੰਨਣ ਦਾ ਭਰੋਸਾ 31 ਜੁਲਾਈ ਤੱਕ ਦਿੱਤਾ ਸੀ, ਉਸ 'ਚ ਕਿਸੇ ਵੀ ਤਰੀਕੇ ਦੀ ਕਾਰਵਾਈ ਨਹੀਂ ਹੋਈ ਹੈ।
ਪੰਜਾਬ ਸਕੱਤਰੇਤ ਦੇ ਕਰਮਚਾਰੀਆਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਬਤ ਸੈਕਟਰ 17 'ਚ ਉਨ੍ਹਾਂ ਵੱਲੋ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 25 ਜੂਨ ਸਵੇਰੇ ਸਕੱਤਰੇਤ ਦੇ ਵਿਚ ਪੰਜਾਬ ਸਰਕਾਰ ਦੇ ਵਿਰੁੱਧ ਇੱਕ ਰੈਲੀ ਕੀਤੀ ਜਾਵੇਗੀ। ਇਨ੍ਹਾਂ ਕਰਮਚਾਈਆਂ ਦੀਆਂ ਮੁੱਖ ਮੰਗਾਂ ਵਿੱਚ ਪੇ ਕਮਿਸ਼ਨ ਨੂੰ ਲਾਗੂ ਕਰਨਾ ਹੈ।