ETV Bharat / state

ਸਿੱਖਿਆ ਵਿਭਾਗ ਦਾ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ, ਜਾਰੀ ਕੀਤੇ ਨਵੇਂ ਨਿਰਦੇਸ਼

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਈਵੇਟ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾ ਮੁਤਾਬਕ ਹੁਣ ਸਕੂਲ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸੁਝਾਈ ਗਈ ਦੁਕਾਨ/ਫਰਮ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦੇ। ਇਨ੍ਹਾਂ ਨਿਰਦੇਸ਼ਾ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੀ ਐੱਨ.ਓ.ਸੀ. ਤੱਕ ਰੱਦ ਕਰ ਦਿੱਤੀ ਜਾਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ
author img

By

Published : Jun 15, 2019, 9:45 PM IST

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ 'ਚ ਸੀ.ਬੀ.ਐੱਸ.ਈ./ਆਈ.ਸੀ.ਐੱਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਹੁਣ ਪ੍ਰਾਈਵੇਟ ਸਕੂਲ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵੱਲੋਂ ਸੁਝਾਈ ਗਈ ਦੁਕਾਨ/ਫਰਮ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਸਕੂਲ ਵਿੱਚ ਕਿਤਾਬਾਂ ਅਤੇ ਵਰਦੀਆਂ ਦੀ ਵਿੱਕਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਇਸ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਸਕੂਲ ਵੱਲੋਂ ਲਗਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ ਅਤੇ ਇਸ ਸਮੇਂ ਦੌਰਾਨ ਵਰਦੀ ਦੇ ਰੰਗ ਤੇ ਡਿਜ਼ਾਈਨ 'ਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਵਰਦੀ ਦੇ ਰੰਗ, ਡਿਜ਼ਾਇਨ, ਟੈਕਸਚਰ/ ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਜਾਵੇ ਤਾਂ ਜੋ ਮਾਪਿਆਂ ਵੱਲੋਂ ਰੇਡੀਮੇਡ ਵਰਦੀ ਕਿਸੇ ਵੀ ਥਾਂ ਤੋਂ ਖਰੀਦੀ ਜਾ ਸਕੇ ਜਾਂ ਆਪਣੀ ਲੋੜ ਮੁਤਾਬਕ ਸਿਲਵਾਈ ਜਾ ਸਕੇ।

ਇਸਦੇ ਨਾਲ ਹੀ ਸਕੂਲ ਅਥਾਰਟੀਆਂ ਲਈ ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਬੋਰਡ ਦੇ ਸਿਲੇਬਸ 'ਤੇ ਅਧਾਰਤ ਪ੍ਰਵਾਨਿਤ ਕਿਤਾਬਾਂ ਹੀ ਵਰਤੀਆਂ ਜਾਣ ਅਤੇ ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇ ਤਾਂ ਜੋ ਵਿਦਿਆਰਥੀ/ਮਾਪੇ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਥਾਂ ਤੋਂ ਕਿਤਾਬਾਂ ਖਰੀਦ ਸਕਣ।

ਉਕਤ ਹਦਾਇਤਾਂ ਨੂੰ ਲਾਗੂ ਕਰਨ ਸਬੰਧੀ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਜਿੰਨਾਂ ਸਕੂਲਾਂ ਦੀ ਵੈੱਬਸਾਈਟ ਨਹੀਂ ਹੈ ਉਹ ਜਲਦੀ ਤੋਂ ਜਲਦੀ ਆਪਣੇ ਸਕੂਲ ਦੀ ਵੈੱਬਸਾਈਟ ਤਿਆਰ ਕਰਵਾ ਕੇ ਕਿਤਾਬਾਂ ਅਤੇ ਵਰਦੀਆਂ ਸਬੰਧੀ ਸਾਰੀ ਸੂਚੀ ਅਪਲੋਡ ਕਰਨ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਕੋਈ ਕੁਤਾਹੀ ਜਾਂ ਬਹਾਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹਦਾਇਤਾਂ ਦੀ ਪਾਲਣਾ ਦੇ ਮੱਦੇਨਜ਼ਰ ਸਕੂਲਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ। ਉਕਤ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੇ ਐੱਨ.ਓ.ਸੀ. ਰੱਦ ਕਰ ਦਿੱਤੇ ਜਾਣਗੇ।

Intro:Body:

nehaa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.