ਚੰਡੀਗੜ੍ਹ: ਸਿੱਖ ਇਤਿਹਾਸਕਾਰ ਅਤੇ ਵਿਦਵਾਨ ਡਾ.ਕਿਰਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ ਅਤੇ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੇ ਘਰ 'ਚ ਆਖਰੀ ਸਾਹ ਲਏ।
ਡਾ.ਕਿਰਪਾਲ ਸਿੰਘ ਆਪਣੇ ਪਿੱਛੇ 2 ਮੁੰਡੇ ਛੱਡ ਗਏ ਹਨ। ਉਹ ਇਤਿਹਾਸ ਦੀਆਂ ਕਿਤਾਬਾਂ ਲਈ ਸਿਲੇਬਸ ਤਿਆਰ ਕਰਨ ਵਾਲੀ ਕਮੇਟੀ ਦੇ ਮੁਖੀ ਸਨ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਡਾ. ਕਿਰਪਾਲ ਸਿੰਘ ਨੂੰ ਸਿੱਖ ਧਰਮ ਦੇ ਨੈਸ਼ਨਲ ਪ੍ਰੋਫੈਸਰ ਦਾ ਖਿਤਾਬ ਦਿੱਤਾ ਸੀ। ਉਹ ਇਕ ਸਿੱਖ ਇਤਿਹਾਸਕਾਰ ਅਤੇ ਕਈ ਕਿਤਾਬਾਂ ਦੇ ਲੇਖਕ ਸਨ। ਅੱਜ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ-25 'ਚ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।