ETV Bharat / state

ਫੌਜ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਖੁਸ਼ਖਬਰੀ

ਫੌਜ 'ਚ ਖੁੱਲ੍ਹੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਹ ਰਜਿਸਟ੍ਰੇਸ਼ਨ 20 ਜੂਨ ਤੋਂ ਸ਼ੁਰੂ ਹੋ ਕੇ 3 ਅਗਸਤ ਤੱਕ ਜਾਰੀ ਰਹੇਗੀ।

ਫ਼ੋਟੋ
author img

By

Published : Jul 22, 2019, 9:41 AM IST

ਚੰਡੀਗੜ੍ਹ: ਭਾਰਤੀ ਫ਼ੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਆਈ ਹੈ। ਪੰਜਾਬ 'ਚ 1 ਅਗਸਤ ਤੋਂ ਫ਼ੌਜ ਦੀ ਭਰਤੀ ਖੁੱਲ੍ਹ ਰਹੀ ਹੈ। ਫੌਜ 'ਚ ਖੁੱਲ੍ਹੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਇਹ ਭਰਤੀ 1 ਤੋਂ 14 ਅਗਸਤ ਤੱਕ ਜਲੰਧਰ ਵਿਖੇ ਹੋਵੇਗੀ, ਜਿੱਥੇ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ।
ਇਸੇ ਤਰ੍ਹਾ ਹੀ 19 ਤੋਂ 31 ਅਗਸਤ ਤਕ ਪਟਿਆਲਾ 'ਚ ਫ਼ੌਜ਼ ਦੀ ਭਰਤੀ ਚੱਲੇਗੀ। ਜਿੱਥੇ ਪਟਿਆਲਾ, ਮਾਨਸਾ, ਸੰਗਰੂਰ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਉਮੀਦਵਾਰ ਹਿੱਸਾ ਲੈ ਸਕਦੇ ਹਨ।
17 ਤੋਂ 26 ਸਤੰਬਰ ਤਕ ਫ਼ਿਰੋਜ਼ਪੁਰ 'ਚ ਫ਼ੌਜ਼ ਦੀ ਭਰਤੀ ਹੋਵੇਗੀ, ਜਿੱਥੇ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਅ੍ਰੰਮਿਤਸਰ 'ਚ ਭਰਤੀ 12 ਤੋਂ 23 ਅਕੂਤਬਰ ਤਕ ਹੋਵੇਗੀ, ਜਿੱਥੇ ਅ੍ਰੰਮਿਤਸਰ, ਪਠਾਨਕੋਟ, ਗੁਰਦਾਸਪੁਰ, ਤੇ ਤਰਨਤਾਰਨ ਜ਼ਿਲ੍ਹਿਆਂ ਦੇ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਲੁਧਿਆਣਾ 'ਚ ਭਰਤੀ 18 ਤੋਂ 27 ਨਵੰਬਰ ਤਕ ਹੋਵੇਗੀ, ਜਿੱਥੇ ਲੁਧਿਆਣਾ, ਰੋਪੜ, ਮੋਗਾ, ਤੋ ਮੋਹਾਲੀ ਜ਼ਿਲ੍ਹਿਆਂ ਦੇ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਫ਼ੌਜ ਦੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ ਵੈੱਬਸਾਈਟ www.joinindianarmy.nic.in 'ਤੇ 20 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜੋ 3 ਅਗਸਤ ਤੱਕ ਜਾਰੀ ਰਹੇਗੀ।
ਫ਼ੌਜ ਵਿੱਚ ਭਰਤੀ ਲਈ ਜ਼ਰੂਰੀ ਸ਼ਰਤਾਂ
ਸਿਪਾਹੀ ਜਨਰਲ ਡਿਊਟੀ ਲਈ ਉਮਰ (ਜਨਮ 1 ਅਕੂਤਬਰ 1998 ਤੋਂ 1 ਅਪ੍ਰੈਲ 2002) ਸਾਢੇ 17 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਦਸਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ। ਸਿਪਾਹੀ ਤਕਨੀਕੀ ਲਈ ਬਾਕੀ ਸਾਰੀਆਂ ਸ਼ਰਤਾਂ ਇੱਕੋ ਜਿਹੀਆਂ ਹਨ ਬਸ ਉਮੀਦਵਾਰ ਨੇ 12ਵੀਂ ਸਾਇੰਸ ਵਿਸ਼ਿਆਂ ਫ਼ਿਜਿਕਸ, ਕੈਮਿਸਟਰੀ, ਮੈਥ ਤੇ ਅੰਗਰੇਜੀ 50 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ।
ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐਸਕੇਟੀ) ਲਈ ਉਮਰ ਸਾਢੇ 17 ਤੋਂ 23 ਸਾਲ ਕੱਦ 162 ਸੈਂਟੀਮੀਟਰ ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਬਾਰਵੀਂ ਆਰਟਸ, ਕਾਮਰਸ ਜਾਂ ਸਾਇੰਸ ਵਿਸ਼ਿਆਂ 'ਚ 60 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ।
ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਸਮੇਤ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਨਿਯਮਾਂ ਮੁਤਾਬਕ ਕੱਦ, ਭਾਰ ਤੇ ਛਾਤੀ 'ਚ ਛੋਟ ਹੋਵੇਗੀ
ਰੈਲੀ ਦੀ ਜਗ੍ਹਾ 'ਤੇ ਫ਼ਿਜੀਕਲ ਫਿਟਨੈਸ ਦਿਖਾਉਂਦਿਆਂ 1.6 ਕਿਲੋਮੀਟਰ ਦੌੜ, ਪੁਲਅੱਪਸ, 9 ਫੁੱਟ ਖੱਡਾ, ਜਿਗਜੈਗ ਬੈਲੈਂਸ ਆਦਿ ਟੈਸਟ ਪਾਸ ਕਰਨ ਵਾਲਿਆਂ ਦਾ ਮੈਡੀਕਲ ਹੋਵੇਗਾ ਅਤੇ ਬਾਅਦ 'ਚ ਲਿਖਤੀ ਟੈਸਟ (ਸੀਈਈ) ਵੀ ਪਾਸ ਕਰਨਾ ਪਵੇਗਾ। ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਉਮੀਦਵਾਰ ਕਿਸੇ ਕਿਸਮ ਦਾ ਨਸ਼ਾ ਨਾ ਵਰਤਦਾ ਹੋਵੇ ਤੇ ਉਸ ਦੇ ਸਰੀਰ ਉਪਰ ਕਿਸੇ ਕਿਸਮ ਦਾ ਟੈਟੂ ਵੀ ਨਹੀਂ ਛਪਿਆ ਹੋਣਾਂ ਚਾਹੀਦਾ।
ਉਮੀਦਵਾਰ ਆਪਣੇ ਦਾਖ਼ਲਾ ਪੱਤਰ ਸਮੇਤ ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਦੋ-ਦੋ ਕਾਪੀਆਂ ਸਮੇਤ 20 ਫੋਟੋਗ੍ਰਾਫ਼ਸ ਸਮੇਤ ਰਿਹਾਇਸ਼, ਜ਼ਾਤੀ, ਧਰਮ, ਆਚਰਣ, ਕੁਆਰਾ, ਸਾਬਕਾ ਸੈਨਿਕਾਂ ਨਾਲ ਸਬੰਧ ਵਾਲੇ ਸਰਟੀਫਿਕੇਟ ਰੈਲੀ ਵਾਲੀ ਥਾਂ 'ਤੇ ਲੈਕੇ ਆਉਣਗੇ। ਭਰਤੀ ਡਾਇਰੈਕਟਰ ਨੇ ਉਮੀਦਵਾਰਾਂ ਨੂੰ ਆਪਣੇ ਖਾਣ-ਪੀਣ ਲਈ ਜਰੂਰੀ ਵਸਤਾਂ ਨਾਲ ਲੈ ਕੇ ਆਉਣ ਦੀ ਸਲਾਹ ਦਿੱਤੀ ਹੈ ਪਰ ਮੋਬਾਈਲ ਫੋਨ ਨਾਲ ਨਹੀਂ ਲਿਆਂਦਾ ਜਾ ਸਕੇਗਾ।

Intro:Body:

a

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.