ETV Bharat / state

ਨਸ਼ਿਆਂ ਦੇ ਮੁੱਦੇ 'ਤੇ ਹਰਸਿਮਰਤ ਤੇ ਕੈਪਟਨ ਮੁੜ ਆਹਮੋ-ਸਾਹਮਣੇ - tweet war

ਹਰਸਮਿਰਤ ਕੌਰ ਬਾਦਲ ਨੇ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੁਲਬੀਰ ਸਿੰਘ ਜ਼ੀਰਾ ਦੀ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਪੰਜਾਬ ਵਿੱਚ ਨਸ਼ਾ ਹੋਣ ਦੀ ਗੱਲ ਕਹਿ ਰਹੇ ਹਨ।

badal
author img

By

Published : Jun 5, 2019, 2:48 PM IST

ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ਾ ਰੋਕਣ ਵਿੱਚ ਫ਼ੇਲ ਦੱਸਣ ਦੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੀਬੀ ਬਾਦਲ ਨੂੰ ਉਨ੍ਹਾਂ ਦੀ ਸਰਕਾਰ ਦਾ ਕਾਰਜਕਾਲ ਯਾਦ ਕਰਵਾਇਆ ਸੀ। ਇਸ ਤੋਂ ਬਾਅਦ ਬੀਬੀ ਬਾਦਲ ਨੇ ਪਲਟਵਾਰ ਕਰ ਕੈਪਟਨ ਨੂੰ ਉਸਦੇ ਹੀ ਵਿਧਾਇਕਾਂ ਦੇ ਬਿਆਨ ਸੁਣਵਾਏ।

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਵੜਿੰਗ ਕਹਿ ਰਿਹਾ ਹੈ ਕਿ ਅਜੇ ਵੀ ਨਸ਼ੇ ਤੇ ਨੱਥ ਪਾਉਣ ਦੀ ਲੋੜ ਹੈ ਅਜੇ ਵੀ ਨਸ਼ਾ ਵਿਕ ਰਿਹਾ ਹੈ।

ਇੰਨਾਂ ਹੀ ਨਹੀਂ ਬੀਬੀ ਬਾਦਲ ਨੇ ਕੁਲਬੀਰ ਸਿੰਘ ਜ਼ੀਰਾ ਦੀ ਵੀ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਸ਼ਰੇਆਮ ਨਸ਼ਾ ਨਾ ਰੁਕਣ ਦਾ ਕਾਰਨ ਅਫ਼ਸਰਾਂ ਨੂੰ ਦੱਸਿਆ ਸੀ।

ਜ਼ਿਕਰ ਕਰ ਦਈਏ ਕਿ ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਵਿੱਚ ਅਸਫ਼ਲ ਸਾਬਤ ਹੋਈ ਹੈ। ਇਸ ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਹਰਸਿਮਰਤ ਦੇ ਘੋਰ ਕੁਫਰ ’ਤੇ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਗੁਨਾਹਾਂ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਵਜੋਂ ਇਸ ਤਰਾਂ ਦਾ ਕੁਫ਼ਰ ਤੋਲ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਵਿੱਚ ਹੋ ਰਹੀ ਸ਼ਬਦੀ ਜੰਗ ਦਾ ਕੋਈ ਨਤੀਜਾ ਭਾਵੇਂ ਨਿਕਲੇ ਜਾਂ ਨਾ ਨਿਕਲੇ ਪਰ ਇਸ ਨਾਲ ਇੱਕ ਵਾਰ ਤਾਂ ਦੋਹੇਂ ਸੁਰਖ਼ੀਆ ਵਿੱਚ ਆ ਗਏ ਹਨ।

Intro:Body:

Harsimrat

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.