ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਤੱਕ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਚਲਦੇ ਪੰਜਾਬ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਤਿੰਨ ਦਿਨਾਂ ਤੱਕ ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ 45 ਤੋਂ 47 ਡਿਗਰੀ ਤੱਕ ਤਾਪਮਾਨ ਵੱਧ ਸਕਦਾ ਹੈ। ਪੰਜਾਬ ਦੇ ਬਠਿੰਡਾ,ਸੰਗਰੂਰ ਅਤੇ ਗੁਰਦਾਸਪੁਰ ਅਤੇ ਹਰਿਆਣਾ ਸੂਬੇ ਵਿੱਚ ਦੇ ਮਹਿੰਦਰਗੜ੍ਹ ਗੁਰੂਗ੍ਰਾਮ ਹਿਸਾਰ ਚਰਖੀ ਦਾਦਰੀ ਫ਼ਰੀਦਾਬਾਦ ਜ਼ਿਲ੍ਹੇ ਪ੍ਰਭਾਵਤ ਹੋਣਗੇ। ਇਸ ਨਾਲ ਸਬੰਧਤ ਰਿਪੋਰਟ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਭੇਜ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਗਰਮੀ ਵੱਧਣ ਦੇ ਚਲਦੇ ਅਲਰਟ ਜਾਰੀ ਕੀਤਾ ਹੈ। ਦੁਪਹਿਰ ਦੇ ਸਮੇਂ ਵੱਧ ਤਾਪਮਾਨ ਕਾਰਨ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।