ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਨਵੇਂ ਵਿਭਾਗ ਦੀ ਜ਼ਿਮੇਵਾਰੀ ਨਾ ਸਾਂਭਣ ਕਰਕੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦਾ ਸਟਾਫ ਬਿਜਲੀ ਵਿਭਾਗ ਨੂੰ ਵੇਖ ਰਿਹੇ ਹਨ, ਤਾਂ ਜੋਂ ਵਿਭਾਗ ਨੂੰ ਬਿਜਲੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ 'ਚ ਬਿਜਲੀ ਪੂਰਤੀ ਦੇ ਮਸਲੇ ਤੇ ਗੱਲ ਹੋਵੇਗੀ। ਕਾਂਗਰਸ ਐੱਮ.ਐੱਲ.ਏ. ਰਾਜਕੁਮਾਰ ਵੇਰਕਾ ਨੇ ਦੱਸਿਆ ਕਿ ਹਾਈਕਮਾਨ ਵਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹਨ, ਜ਼ਲਦ ਹੀ ਇਸ 'ਤੇ ਫੈਸਲਾ ਲਿਆ ਜਾਵੇਗਾ।