ਚੰਡੀਗੜ੍ਹ: ਕੈਪਟਨ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ ਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਜਿੱਥੇ ਬਿਜਲੀ ਵਿਭਾਗ ਨੂੰ ਨਵਾਂ ਮੰਤਰੀ ਮਿਲਣ ਦੀ ਗੱਲ ਕਹੀ ਹੈ ਉੱਥੇ ਹੀ ਸਿੱਧੂ 'ਤੇ ਵੀ ਸਵਾਲੀਏ ਨਿਸ਼ਾਨ ਖੜ੍ਹੇ ਕੀਤੇ ਹਨ।
ਸਿਰਸਾ ਦਾ ਕਹਿਣਾ ਹੈ ਕਿ ਕੈਪਟਨ ਵੱਲੋਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕੀਤੇ ਜਾਣ 'ਤੇ ਬਿਜਲੀ ਵਿਭਾਗ ਨੂੰ ਨਵਾਂ ਮੰਤਰੀ ਮਿਲੇਗਾ ਜਿਸ ਨਾਲ ਕਿਸਾਨਾਂ ਦੇ ਹੋ ਰਹੇ ਨੁਕਸਾਨ ਨੂੰ ਜਲਦ ਹੀ ਰੋਕਿਆ ਜਾ ਸਕੇਗਾ। ਇਸ ਦੇ ਨਾਲ ਹੀ ਸਿਰਸਾ ਨੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਿੱਧੂ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ, ਉਨ੍ਹਾਂ ਕਿਹਾ ਕਿ ਸਿੱਧੂ ਜਿਸ ਵੀ ਪਾਰਟੀ 'ਚ ਸ਼ਾਮਲ ਹੁੰਦੇ ਹਨ ਉੱਥੇ ਅਲੋਚਨਾ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਸਿੱਧੂ ਨੂੰ ਖ਼ੁਦ ਦੀ ਪੜਚੋਲ ਕਰਨ ਦੀ ਗੱਲ ਵੀ ਕਹੀ।
ਇਹ ਵੀ ਪੜ੍ਹੋ- ਕੈਪਟਨ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ