ਨਵੀਂ ਦਿੱਲੀ: ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਗੁਰੂ ਨਾਨਕ ਦੇਵ ਜੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾ ਕੇ ਉਹਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਜਨਮ ਦਿਹਾੜੇ ਨੂੰ ਸਮਰਪਿਤ ਕੱਢਿਆ ਗਿਆ ਦਸਤਾਰ ਚੇਤਨਾ ਮਾਰਚ
ਇਸ ਗੱਲ ਦਾ ਪ੍ਰਗਟਾਵਾ ਉਹਨਾਂ ਨੇ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋਣ ਮਗਰੋਂ ਕੀਤਾ। ਇਸ ਸਬੰਧੀ ਉਹਨਾਂ ਵੱਲੋਂ ਦਾਇਰ ਸ਼ਿਕਾਇਤ ਉੱਪਰ ਦਿੱਲੀ ਪੁਲਿਸ ਵੱਲੋਂ ਪੇਸ਼ ਕੀਤੀ ਕਲੋਜ਼ਅਰ ਰਿਪੋਰਟ ਦਾ ਵਿਰੋਧ ਕਰਨ ਲਈ ਪੇਸ਼ ਹੋਏ ਸਨ। ਉਹਨਾਂ ਦੱਸਿਆ ਕਿ ਅਸੀਂ ਮਾਨਯੋਗ ਜੱਜ ਨੂੰ ਅਪੀਲ ਕੀਤੀ ਹੈ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਫ਼ੋਟੋਆਂ ਨਾਲ ਸੋਸ਼ਲ ਮੀਡੀਆ ਉੱਪਰ ਛੇੜਛਾੜ ਕਰਕੇ ਗ਼ਲਤ ਢੰਗ ਨਾਲ ਪੇਸ਼ ਕਰਨ ਵਾਲਿਆਂ ਦਾ ਪਤਾ ਲਗਾ ਕੇ ਉਹਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।