ਚੰਡੀਗੜ੍ਹ : ਸੂਬੇ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਤਿਆਰੀਆਂ ਸ਼ੁਰੂ ਹੋ ਚੁੱਕਿਆਂ ਹਨ।
ਇਸ ਸਬੰਧ ਵਿੱਚ ਪੰਜਾਬ ਦੇ ਮੰਤਰੀ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 29 ਜੂਨ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਇਸ ਵਿੱਚ ਮੁਲਾਕਾਤ ਵਿੱਚ ਪ੍ਰਕਾਸ਼ ਪੁਰਬ ਸੰਬਧੀ ਤਿਆਰੀਆਂ ਦੀ ਚਰਚਾ ਹੋ ਸਕਦੀ ਹੈ।
ਜਾਣਕਾਰੀ ਮੁਤਾਬਕ ਓਪੀ ਸੋਨੀ ਅਤੇ ਚਰਨਜੀਤ ਸਿੰਘ ਚੰਨੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਰਾਜਨੀਤਕ ਆਗੂ ਮੁਲਾਕਾਤ ਲਈ ਪੁੱਜਣਗੇ। ਗੁਰ ਪੁਰਬ ਸਬੰਧੀ ਤਿਆਰੀਆਂ ਨੂੰ ਲੈ ਕੇ ਰੋਡਮੈਪ ਤਿਆਰ ਕੀਤਾ ਜਾਵੇਗਾ ਤਾਂ ਜੋ ਗੁਰ ਪੁਰਬ ਸਬੰਧੀ ਤਿਆਰੀਆਂ ਸਹੀ ਤਰੀਕੇ ਨਾਲ ਮੁਕਮਲ ਕੀਤੀਆਂ ਜਾ ਸਕਣ। ਕਿਉਂਕਿ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਂਦ ਹੈ।