ਚੰਡੀਗੜ੍ਹ: ਪਾਕਿਸਤਾਨ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਵਰ੍ਹੇਗੰਢ ਮੌਕੇ ਸੋਮਵਾਰ ਨੂੰ 463 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। 27 ਜੂਨ ਤੋਂ 06 ਜੁਲਾਈ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਇਆ ਜਾਵੇਗਾ। ਪਾਕਿਸਤਾਨ ਜਾਣ ਲਈ ਐਸ.ਜੀ.ਪੀ.ਸੀ. ਨੇ ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨੀ ਅੰਬੈਸੀ ਨੂੰ ਵੀਜ਼ੇ ਲਈ ਭੇਜੇ ਸਨ।
ਵੀਜ਼ਾ ਜਾਰੀ ਹੋਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ। ਇਸ ਤੋਂ ਪਹਿਲਾਂ ਸਾਲ 2018 'ਚ ਸ਼ਹੀਦੀ ਸਮਾਗਮ' ਚ ਸ਼ਾਮਲ ਹੋਣ ਲਈ 86 ਸ਼ਰਧਾਲੂ ਪਾਕਿਸਤਾਨ ਗਏ ਸਨ। ਹਾਲਾਂਕਿ ਦੂਜੇ ਸ਼ਰਧਾਲੂ ਵੀ ਜਾਣ ਦੀ ਇੱਛਾ ਰੱਖਦੇ ਸਨ, ਪਰ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲ ਸਕਿਆ। ਦੱਸਣਯੋਗ ਹੈ ਕਿ ਸਾਲ 2017 ਵਿੱਚ ਪਾਕਿਸਤਾਨ ਜਾਣ ਵਾਲੇ ਜੱਥੇ ਦੇ ਮੈਂਬਰਾਂ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਭਾਰਤ ਨੇ ਪਾਕਿਸਤਾਨ ਜਾਣ ਵਾਲੇ ਜੱਥੇ ਨੂੰ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ।