ETV Bharat / state

ਦਿੱਲੀ 'ਚ ਸਿੱਖਾਂ 'ਤੇ ਹਮਲਾ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਬਰਖਾਸਤ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ

ਗ੍ਰਹਿ ਮੰਤਰੀ ਕੋਲ ਇਸ ਘਿਣਾਉਣੀ ਕਾਰਵਾਈ ਵਿਚ ਸ਼ਾਮਿਲ ਪੁਲਿਸ ਕਰਮੀਆਂ ਨੂੰ ਮਿਸਾਲੀ ਸਜ਼ਾ ਦਿੱਤੇ ਜਾਣ ਦੀ ਅਪੀਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਕੀ ਵਰਦੀ ਵਾਲਿਆਂ ਦੀ ਧੱਕੇਸ਼ਾਹੀ ਅਤੇ ਅੱਤਿਆਚਾਰ ਨੂੰ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ
author img

By

Published : Jun 18, 2019, 5:55 AM IST

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਦਿੱਲੀ ਵਿਚ ਨਿਰਦੋਸ਼ ਸਿੱਖਾਂ ਉੱਤੇ ਹਮਲੇ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਕਰਦਿਆਂ ਉਹਨਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਹਨਾਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮੁਕੱਦਮਾ ਦਰਜ ਕੀਤਾ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਅੰਦਰ ਕਿਸੇ ਵੀ ਭਾਈਚਾਰੇ ਖ਼ਿਲਾਫ ਅਣਮਨੁੱਖੀ ਵਿਵਹਾਰ ਲਈ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਕੱਲ੍ਹ ਇੱਕ ਬਜ਼ੁਰਗ ਸਿੱਖ ਅਤੇ ਉਸ ਦੇ ਬੇਟੇ ਦੀ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਸਾਹਮਣੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਪੁਲਿਸ ਕਰਮੀਆਂ ਨੇ ਉਹਨਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਹੈ। ਬਜ਼ੁਰਗ ਦੇ ਮੁੰਡੇ ਵੱਲੋਂ ਕੀਤੇ ਤਰਲਿਆਂ ਦੇ ਬਾਵਜੂਦ ਉਸ ਦੇ ਪਿਤਾ ਨੂੰ ਕੁੱਟਿਆ ਗਿਆ ਅਤੇ ਗਲੀਆਂ ਵਿਚ ਘਸੀਟਿਆ ਗਿਆ। ਬਾਅਦ 'ਚ ਮੁੰਡੇ ਉੱਤੇ ਵੀ ਹਮਲਾ ਕਰਕੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ।

ਗ੍ਰਹਿ ਮੰਤਰੀ ਕੋਲ ਇਸ ਘਿਣਾਉਣੀ ਕਾਰਵਾਈ ਵਿਚ ਸ਼ਾਮਿਲ ਪੁਲਿਸ ਕਰਮੀਆਂ ਨੂੰ ਮਿਸਾਲੀ ਸਜ਼ਾ ਦਿੱਤੇ ਜਾਣ ਦੀ ਅਪੀਲ ਕਰਦਿਆਂ ਬਾਦਲ ਨੇ ਕਿਹਾ ਕਿ ਅਜਿਹੀ ਕਾਰਵਾਈ ਸਮਾਜ ਅੰਦਰ ਇਹ ਸੁਨੇਹਾ ਪਹੁੰਚਾਉਣ ਲਈ ਲਾਜ਼ਮੀ ਹੈ ਕਿ ਖਾਕੀ ਵਰਦੀ ਵਾਲਿਆਂ ਦੀ ਧੱਕੇਸ਼ਾਹੀ ਅਤੇ ਅੱਤਿਆਚਾਰ ਨੂੰ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਘਟਨਾ ਵਿਚ ਸ਼ਾਮਿਲ ਰਹੇ ਪੁਲਿਸ ਕਰਮੀਆਂ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਅਪੀਲ ਕਰਦਿਆਂ ਬਾਦਲ ਨੇ ਗ੍ਰਹਿ ਮੰਤਰੀ ਕੋਲ ਦੋਸ਼ੀ ਪੁਲਿਸ ਕਰਮੀਆਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਪਰਚਾ ਦਰਜ ਕੀਤੇ ਜਾਣ ਦੀ ਵੀ ਬੇਨਤੀ ਕੀਤੀ।

ਅਕਾਲੀ ਦਲ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਇਹ ਮਾਮਲਾ ਜ਼ੋਰ ਨਾਲ ਉਠਾਉਣ ਲਈ ਆਖਿਆ। ਉਹਨਾਂ ਕਿਹਾ ਕਿ ਮੈਂ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਉਹ ਇਸ ਘਿਣਾਉਣੇ ਕਾਰੇ ਲਈ ਜ਼ਿੰਮੇਵਾਰ ਪੁਲਿਸ ਕਰਮੀਆਂ ਖ਼ਿਲਾਫ ਸੰਬੰਧਿਤ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਉਣ ਅਤੇ ਨਿਰਦੋਸ਼ ਸਿੱਖਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ।

Intro:Body:

sukhbir badal

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.