ਚੰਡੀਗੜ੍ਹ: ਪੰਜਾਬ 'ਚ ਮੌਨਸੂਨ ਆਉਣ ਨਾਲ ਲਗਾਤਾਰ ਮੀਂਹ ਪੈ ਰਿਹਾ ਹੈ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਮੀਂਹ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਇਆ ਪਰ ਲੋੜ ਤੋਂ ਜਿਆਦਾਂ ਮੀਂਹ ਪੈਣ ਨਾਲ ਕਿਸਾਨਾਂ ਲਈ ਮੁਸਬੀਤ ਬਣ ਕੇ ਆਇਆ ਕਿਉਕਿ ਜ਼ਿਆਦਾ ਮੀਂਹ ਪੈਣ ਨਾਲ ਪੰਜਾਬ ਦੇ ਲਈ ਇਲਾਕਿਆਂ 'ਚ ਹੜ੍ਹ ਆ ਗਏ ਹਨ ਜਿਸ ਨਾਲ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲ ਡੁੱਬ ਗਈ ਹੈ ਪਰ ਹੁਣ ਮੌਸਮ ਬਾਰੇ ਇੱਕ ਨਿੱਜੀ ਏਜੰਸੀ ਨੇ ਦੱਸਿਆ ਹੈ ਕਿ ਆਸਮਾਨ ਸਾਫ਼ ਰਹਿਣ ਦੇ ਆਸਾਰ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਪੁੱਜੇ ਆਪਣੀ ਨਿੱਜੀ ਰਿਹਾਇਸ਼
ਮੌਸਮ ਏਜੰਸੀ ਸਕਾਈਮੈਟ ਮੁਤਾਬਕ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ। ਆਸਮਾਨ ਵੀ ਸਾਫ ਰਹਿਣ ਦੀ ਆਸ ਹੈ, ਜਿਸ ਕਾਰਨ ਤਾਪਮਾਨ ਵਧੇਗਾ।
ਹੋਰ ਮੀਂਹ ਨਾ ਪੈਣ ਕਾਰਨ ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਰਾਵੀ ਦਰਿਆ ਵਿੱਚ ਆਏ ਪਾਣੀ ਤੋਂ ਪੀੜਤ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।