ਚੰਡੀਗੜ੍ਹ: ਅਕਾਲੀ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਸਿਆਸਤ ਚਮਕਾਉਣ ਲਈ ਪੁਲਿਸ ਨੂੰ ਵਰਤ ਰਹੀ ਹੈ।
ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਪੁਲਿਸ ਨੇ ਕੀਤਾ ਪਰ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਝੂਠੇ ਕੇਸ ਵਿੱਚ ਉਲਝਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਵਿਸ਼ੇਸ਼ ਜਾਂਚ ਟੀਮ ਦੀ ਧੱਕੇਸ਼ਾਹੀ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸ਼ਵੇਤ ਮਾਲਿਕ ਨੇ ਕਿਹਾ ਕਿ ਕੈਪਟਨ ਸਰਕਾਰ ਪੁਲਿਸ ਵਲੋਂ ਆਪਣੀਆਂ ਸਿਆਸੀ ਕੀੜਾਂ ਕੱਢ ਰਹੀ ਹੈ।