ETV Bharat / state

ਮਜੀਠੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕਰੇਗੀ ਸੂਬਾ ਸਰਕਾਰ

author img

By

Published : May 14, 2019, 6:03 AM IST

ਸੋਮਵਾਰ ਨੂੰ ਫਿਰੋਜ਼ਪੁਰ ਵਿਖੇ ਚੋਣ ਦੌਰਾਨ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਨੇ ਚੋਣ ਪ੍ਰਚਾਰ ਦੌਰਾਨ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਸੂਬਾ ਸਰਕਾਰ ਵਿਰੁੱਧ ਜਮ ਕੇ ਬਿਆਨਬਾਜ਼ੀ ਕੀਤੀ। ਇਸ ਮਗਰੋਂ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਉੱਤੇ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਜਾਵੇਗਾ।

ਮਜੀਠੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕਰੇਗੀ ਸੂਬਾ ਸਰਕਾਰ

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਵੱਲੋਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਅਪਮਾਨਜਨਕ ਢੰਗ ਨਾਲ ਧਮਕੀਆਂ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਅੱਜ ਅਕਾਲੀ ਆਗੂ ਵਿਰੁੱਧ ਧਮਕਾਉਣ ਅਤੇ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ।

ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਦਾਇਰ ਕੀਤਾ ਜਾ ਰਿਹਾ ਹੈ । ਸੂਬਾ ਸਰਕਾਰ ਦੇ ਕਾਨੂੰਨੀ ਮਾਹਿਰਾਂ ਦੀ ਟੀਮ ਨੂੰ ਅਦਾਲਤ ਵਿੱਚ ਇਸ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਕਾਲੀਆਂ ਜਾਂ ਕਿਸੇ ਹੋਰ ਵੱਲੋਂ ਉਨਾਂ ਦੇ ਅਫਸਰਾਂ ਨੂੰ ਅੱਖਾਂ ਵਿਖਾਉਣ ਜਾਂ ਧਮਕੀਆਂ ਦੇਣ ਨੂੰ ਉਹ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੀ ਇਹ ਪੁਰਾਣੀ ਆਦਤ ਹੈ ਕਿ ਜਿਹੜਾ ਵੀ ਇਨ੍ਹਾਂ ਵਿਰੁੱਧ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਨਾਂ ਨੂੰ ਧਮਕਾਉਣ ’ਤੇ ਉਤਾਰੂ ਹੋ ਜਾਂਦੇ ਹਨ। ਉਨਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਵੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਕਮਿਸ਼ਨ ਦੇ ਮੁੱਖੀ ਜਸਟਿਸ ਰਣਜੀਤ ਸਿੰਘ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਇੰਟਰਵਿਊ ਵੀਡੀਓ ਜੋ ਕਿ ਵਾਇਰਲ ਹੋਈ ਹੈ , ਇਸ ਵਿੱਚ ਮਜੀਠੀਆ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਰੁੱਧ ਮੰਦੀ ਸ਼ਬਦਾਵਲੀ ਦੀ ਵਰਤੋਂ ਅਤੇ ਧਮਕੀਆਂ ਦੇਣਾ ਇਹ ਸਿੱਧ ਕਰਦਾ ਹੈ ਕਿ ਅਕਾਲੀ ਲੀਡਰ ਇਸ ਕਰਕੇ ਪੂਰੀ ਤਰਾਂ ਬੁਲਖਾਹਟ ਵਿੱਚ ਹਨ ਕਿ ਆਈ.ਜੀ. ਮੁੜ ਐਸ.ਆਈ.ਟੀ. ’ਚ ਪਰਤਣ ਵਾਲਾ ਹੈ ਅਤੇ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ’ਚ ਇਨਾਂ ਖਿਲਾਫ਼ ਜਾਂਚ ਮੁੜ ਸ਼ੁਰੂ ਹੋ ਜਾਵੇਗੀ।

ਮੁੱਖ ਮੰਤਰੀ ਨੇ ਐਲਾਨ ਕੀਤਾ,‘‘ਆਈ.ਜੀ. ਵੱਲੋਂ ਆਪਣੀ ਜਾਂਚ ਪੂਰੀ ਕੀਤੀ ਜਾਵੇਗੀ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨਾਂ ਵੱਲੋਂ ਮੁਕੰਮਲ ਕੀਤੀ ਜਾਂਚ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਸਿੱਟੇ ’ਤੇ ਲਿਜਾਇਆ ਜਾਵੇ ਤਾਂ ਕਿ ਦੋਸ਼ੀਆਂ ਨੂੰ ਸਭ ਦੇ ਸਾਹਮਣੇ ਲਿਆਇਆ ਜਾ ਸਕੇ।’

Intro:Body:

State government will register a defamation case against Majithia

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.