ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਮੁਹੱਈਆ ਕਰਵਉਣ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ, 2019 ਤੋਂ ਸ਼ੁਰੂ ਕੀਤਾ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਇੰਦਰਜੀਤ ਸਿੰਘ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ,ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ (ਮਾਨਸਾ), ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸ਼ੁਰੂ ਹੋਵੇਗਾ।
ਸਿਖਿਆਰਥੀਆਂ ਦੀ ਚੋਣ ਲਈ 26 ਜੁਲਾਈ 2019 ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ। ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ 10ਵੀਂ ਤੱਕ ਵਿਦਿਅਕ ਯੋਗਤਾ ਤੇ ਉੇਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਤੇ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾਡੇਅਰੀ ਫਾਰਮ ਹੋਵੇ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ।
ਸਿਖਲਾਈ ਸਬੰਧੀ ਹੋਰ ਜਾਣਕਾਰੀ ਲੈਣ ਲਈ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ ਦੇ ਟੈਲੀਫੋਨ ਨੰ 0172-5027285 ਅਤੇ 2217020 ਜਾਂ ਵਿਭਾਗ ਦੀ ਈ.ਮੇਲ director_dairy0rediffmail.com ਉੱਤੇ ਹਾਸਲ ਕੀਤੀ ਜਾ ਸਕਦੀ ਹੈ।