ETV Bharat / state

ਨਕਲੀ ਸ਼ਰਾਬ ਮਾਮਲੇ 'ਚ 12 ਹੋਰ ਗ੍ਰਿਫ਼ਤਾਰੀਆਂ, 108 ਮੌਤਾਂ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਤਾਜ਼ਾ ਅੰਕੜਿਆਂ ਮੁਤਾਬਕ ਮੌਤਾਂ ਦੀ ਗਿਣਤੀ 108 ਤੱਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 82 ਮੌਤਾਂ ਤਰਨ ਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿੱਚ 13-13 ਮੌਤਾਂ ਹੋਈਆਂ ਹਨ।

ਨਕਲੀ ਸ਼ਰਾਬ ਮਾਮਲੇ 'ਚ 12 ਹੋਰ ਗ੍ਰਿਫ਼ਤਾਰੀਆਂ, 108 ਮੌਤਾਂ
ਨਕਲੀ ਸ਼ਰਾਬ ਮਾਮਲੇ 'ਚ 12 ਹੋਰ ਗ੍ਰਿਫ਼ਤਾਰੀਆਂ, 108 ਮੌਤਾਂ
author img

By

Published : Aug 4, 2020, 4:18 AM IST

ਚੰਡੀਗੜ: ਮਾਝੇ ਦੇ ਵਿੱਚ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਵੱਲੋਂ ਤੇਜ਼ੀ ਨਾਲ ਪੜਤਾਲ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਪੁਲਿਸ ਨੇ ਇਸੇ ਦੇ ਅਧੀਨ ਕਾਰਵਾਈ ਕਰਦਿਆਂ ਸੋਮਵਾਰ ਨੂੰ ਹੋਰ 12 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚ ਦੋ ਵਪਾਰੀ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦਈਏ ਕਿ ਪੁਲਿਸ ਨੇ ਲੁਧਿਆਣਾ ਦੇ ਰਹਿਣ ਵਾਲੇ ਇੱਕ ਪੇਂਟ ਦਾ ਵਪਾਰੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨੇ ਮੁੱਢਲੇ ਤੌਰ ’ਤੇ ਨਕਲੀ ਸ਼ਰਾਬ ਦੇ ਤਿੰਨ ਡਰੰਮ ਸਪਲਾਈ ਕੀਤੇ ਸਨ ਜਿਸ ਕਾਰਨ ਇੰਨੀ ਵੱਡੀ ਗਿਣਤੀ ਵਿੱਚ ਮੌਤਾਂ ਹੋਈਆਂ।

ਨਕਲੀ ਸ਼ਰਾਬ ਮਾਮਲੇ 'ਚ 12 ਹੋਰ ਗ੍ਰਿਫ਼ਤਾਰੀਆਂ, 108 ਮੌਤਾਂ
ਕੈਪਟਨ ਦਾ ਟਵੀਟ।

ਮੁੱਖ ਮੰਤਰੀ ਨੇ ਡੀ.ਜੀ.ਪੀ ਨੂੰ ਪੁਲਿਸ ਨੂੰ ਜੀਅ-ਜਾਨ ਨਾਲ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਕੈਪਟਨ ਨੇ ਪੁਲਿਸ ਨੂੰ ਪੂਰੀ ਤਾਕਤ ਨਾਲ ਪੜਤਾਲ ਵਿੱਚ ਜੁੱਟ ਜਾਣ ਦੇ ਨਿਰਦੇਸ਼ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ 2 ਅਗਸਤ ਨੂੰ ਐਲਾਨ ਕੀਤਾ ਸੀ ਕਿ ਇਸ ਮਾਮਲੇ ਵਿੱਚ ਕਾਬੂ ਵਿਅਕਤੀਆਂ ਅਤੇ ਸਸਪੈਂਡ ਕੀਤੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਦੇ ਹੁਕਮਾਂ ਤਹਿਤ ਕੀਤੀ ਜਾ ਰਹੀ ਮੈਜਿਸਟ੍ਰੇਟੀ ਜਾਂਚ ਵਿੱਚ ਸਾਰੇ ਸ਼ੱਕੀ ਵਿਅਕਤੀਆਂ ਅਤੇ ਛੇ ਪੁਲਿਸ ਤੇ ਸੱਤ ਕਰ ਤੇ ਆਬਕਾਰੀ ਅਫਸਰਾਂ ਦੀ ਭੂਮਿਕਾ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਡੀ.ਜੀ.ਪੀ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਤਾਜ਼ਾ ਗ੍ਰਿਫ਼ਤਾਰੀਆਂ ਨਾਲ ਕਾਬੂ ਵਿਅਕਤੀਆਂ ਦੀ ਗਿਣਤੀ 37 ਤੱਕ ਪਹੁੰਚ ਗਈ, ਜੋ ਕਿ ਸੂਬੇ ਵਿੱਚ ਨਕਲੀ ਸ਼ਰਾਬ ਦਾ ਰੈਕੇਟ ਚਲਾ ਰਹੇ ਸਨ। ਇਸ ਮਾਮਲੇ ਵਿੱਚ 8 ਹੋਰ ਪਛਾਣ ਕੀਤੇ ਗਏ ਦੋਸ਼ੀਆਂ ਦੀ ਪੂਰੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਲੁਧਿਆਣਾ ਨਿਵਾਸੀ ਇੱਕ ਪੇਂਟ ਦੀ ਦੁਕਾਨ ਦਾ ਮਾਲਕ ਰਾਜੇਸ਼ ਜੋਸ਼ੀ ਨਾਮੀ ਵਿਅਕਤੀ ਵੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਇਸ ਮਾਮਲੇ ਵਿੱਚ ਮੌਤਾਂ ਦੀ ਗਿਣਤੀ 108 ਤੱਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 82 ਮੌਤਾਂ ਤਰਨ ਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿੱਚ 13-13 ਮੌਤਾਂ ਹੋਈਆਂ ਹਨ।

ਪਿਛਲੇ 24 ਘੰਟਿਆਂ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਵਿੱਚ ਮੋਗਾ ਦਾ ਰਵਿੰਦਰ ਸਿੰਘ ਆਨੰਦ ਵੀ ਸ਼ਾਮਲ ਹੈ। ਮਕੈਨੀਕਲ ਜੈਕ ਬਣਾਉਣ ਵਾਲੀ ਫੈਕਟਰੀ ਚਲਾਉਣ ਵਾਲੇ ਰਵਿੰਦਰ ਨੇ ਲੁਧਿਆਣਾ ਦੇ ਕਾਰੋਬਾਰੀ ਤੋਂ 11000 ਰੁਪਏ ਪ੍ਰਤੀ ਡਰੰਮ ਦੇ ਹਿਸਾਬ ਨਾਲ ਨਕਲੀ ਸ਼ਰਾਬ ਦੀਆਂ ਤਿੰਨ ਕੇਨਾਂ (ਹਰੇਕ 200 ਲਿਟਰ) ਖ਼ਰੀਦੀਆਂ ਸਨ। ਉਸ ਨੇ ਹਾਲ ਹੀ ਵਿੱਚ ਹੈਂਡ ਸੈਨੀਟਾਇਜ਼ਰ ਦਾ ਉਤਪਾਦਨ ਕਰਨ ਦੀ ਸ਼ੁਰੂਆਤ ਵੀ ਕੀਤੀ ਸੀ।

ਰਵਿੰਦਰ ਕੋਲੋਂ ਇਹ 3 ਡਰੰਮ ਮੋਗਾ ਦੇ ਅਵਤਾਰ ਸਿੰਘ ਕੋਲ ਪਹੁੰਚੇ ਜਿਸ ਨੇ ਇਨ੍ਹਾਂ ਨੂੰ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾਂ ਦੇ ਵਸਨੀਕ ਹਰਜੀਤ ਸਿੰਘ ਅਤੇ ਉਸ ਦੇ 2 ਪੁੱਤਰਾਂ ਨੂੰ 28000 ਰੁਪਏ ਪ੍ਰਤੀ ਡਰੰਮ ਦੇ ਹਿਸਾਬ ਨਾਲ ਵੇਚ ਦਿੱਤਾ। ਹਰਜੀਤ ਅਤੇ ਉਸ ਦੇ ਪੁੱਤਰਾਂ ਨੇ 50000 ਰੁਪਏ ਦਿੱਤੇ ਸਨ ਅਤੇ ਬਾਕੀ ਬਣਦਾ ਭੁਗਤਾਨ ਹਾਲੇ ਕਰਨਾ ਸੀ ਅਤੇ ਉਨ੍ਹਾਂ ਨੇ ਇਨ੍ਹਾਂ ਡਰੰਮਾਂ ਨੂੰ ਆਪਣੇ ਪਿੰਡ ਦੇ ਨੇੜੇ ਝਾੜੀਆਂ ਵਿੱਚ ਛੁਪਾ ਦਿੱਤਾ।

ਪੁੱਛ ਪੜਤਾਲ ਦੌਰਾਨ ਖੁਲਾਸਾ ਹੋਇਆ ਕਿ ਹਰਜੀਤ ਅਤੇ ਉਸ ਦੇ ਪੁੱਤਰਾਂ (ਸਤਨਾਮ ਅਤੇ ਸ਼ਮਸ਼ੇਰ) ਵੱਲੋਂ 6000 ਰੁਪਏ ਵਿੱਚ ਗੋਬਿੰਦਰ ਸਿੰਘ ਨੂੰ ਇਨ੍ਹਾਂ ਡਰੰਮਾਂ ਵਿੱਚੋਂ ਨਕਲੀ ਸ਼ਰਾਬ ਦੀਆਂ 42 ਬੋਤਲਾਂ ਦਿੱਤੀਆਂ ਗਈਆਂ ਸਨ। ਉਸ ਵੱਲੋਂ ਇਸ ਵਿੱਚ 10 ਫ਼ੀਸਦੀ ਮਿਲਾਵਟ ਕਰਕੇ ਇਨ੍ਹਾਂ ਤੋਂ 46 ਬੋਤਲਾਂ ਬਣਾ ਦਿੱਤੀਆਂ ਗਈਆਂ ਅਤੇ ਇਨ੍ਹਾਂ ਨੂੰ ਅੱਗੇ 28 ਅਤੇ 29 ਜੁਲਾਈ ਨੂੰ 23-23 ਬੋਤਲਾਂ ਕਰ ਕੇ ਬਲਵਿੰਦਰ ਕੌਰ ਦੇ ਪੁੱਤਰਾਂ ਨੂੰ ਵੇਚ ਦਿੱਤਾ ਗਿਆ। ਬਲਵਿੰਦਰ, ਜਿਸ ਨੂੰ ਇਸ ਕੇਸ ਵਿੱਚ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਇਸ ਸ਼ਰਾਬ ਵਿੱਚ 50 ਫ਼ੀਸਦੀ ਹੋਰ ਪਾਣੀ ਮਿਲਾ ਕੇ ਇਸ ਨੂੰ ਅੱਗੇ 100 ਰੁਪਏ ਦੇ ਹਿਸਾਬ ਨਾਲ ਵੇਚ ਦਿੱਤਾ।

ਰਵਿੰਦਰ ਸਿੰਘ ਨੇ ਹੋਰ ਖੁਲਾਸੇ ਕਰਦੇ ਹੋਏ ਕਿਹਾ ਹੈ ਕਿ ਉਹ ਮੋਗਾ ਨਿਵਾਸੀ ਇੱਕ ਪੇਂਟ ਸਟੋਰ ਦੇ ਮਾਲਕ ਅਸ਼ਵਨੀ ਬਜਾਜ ਦਾ ਸਹਿਯੋਗੀ ਹੈ ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਵਿੰਦਰ ਤੋਂ ਪੁੱਛਗਿੱਛ ਵਿੱਚ ਰਾਜੇਸ਼ ਜੋਸ਼ੀ ਦੀ ਸ਼ਮੂਲੀਅਤ ਸਾਹਮਣੇ ਆਈ ਜੋ ਕਿ ਅਜੇ ਤੱਕ ਭਗੌੜਾ ਹੈ।

ਡੀ.ਜੀ.ਪੀ ਨੇ ਅਗਾਂਹ ਦੱਸਿਆ ਕਿ ਮੁੱਢਲੀ ਜਾਂਚ ਪੜਤਾਲ ਇਸ ਪੱਖ ਵੱਲ ਇਸ਼ਾਰਾ ਕਰਦੀ ਹੈ ਕਿ ਗੋਬਿੰਦਰ, ਰਵਿੰਦਰ, ਦਰਸ਼ਨਾ ਰਾਣੀ, ਤਿ੍ਰਵੇਣੀ ਚੌਹਾਨ ਅਤੇ ਹਰਪ੍ਰੀਤ ਸਿੰਘ ਇਸ ਮਾਮਲੇ ਵਿਚ ਮੁੱਖ ਦੋਸ਼ੀ ਹਨ ਜਿਨਾਂ ਦੇ ਹੋਰ ਵੱਡੇ ਮਾਫੀਆ ਗਿਰੋਹ ਮੈਂਬਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.