ETV Bharat / state

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨਡੀਏ ਅਤੇ ਆਈਐਮਏ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ), ਐਸਏਐਸ ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਆਈਐਮਏ, ਐਨਡੀਏ ਅਤੇ ਟੀਈਐਸ ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।

13 cadets of Maharaja Ranjit Singh Preparatory Institute included in NDA and IMA
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨਡੀਏ ਅਤੇ ਆਈਐਮਏ ਵਿੱਚ ਸ਼ਾਮਲ
author img

By

Published : Jul 15, 2023, 6:18 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ), ਐਸਏਐਸ ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟ ਮਨਪ੍ਰੀਤ ਸਿੰਘ ਟੀਈਐੱਸ ਐਂਟਰੀ ਲਈ ਚੁਣੇ ਗਏ ਚੋਟੀ ਦੇ 20 ਉਮੀਦਵਾਰਾਂ ਵਿੱਚ ਸ਼ਾਮਲ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ : ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 13 ਕੈਡਿਟਾਂ ਦੇ ਚੁਣੇ ਜਾਣ ਨਾਲ ਇਸ ਇੰਸਟੀਚਿਊਟ ਦੇ ਹੁਣ ਤੱਕ ਕੁੱਲ 216 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਸੰਸਥਾ ਦੇ 141 ਸਾਬਕਾ ਕੈਡਿਟਾਂ ਭਾਰਤ ਦੇ ਰੱਖਿਆ ਸੇਵਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਨਿਯੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਪੰਜਾਬ ਦੇ ਧੀਆਂ- ਪੁੱਤਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।

ਸੂਬੇ ਲਈ ਮਾਣ ਵਾਲੀ ਗੱਲ : ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ 52 ਫ਼ੀਸਦੀ ਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਦੇਸ਼ ਦਾ ਮਾਣ ਸਾਬਿਤ ਹੋਣਗੇ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਡਿਊਟੀ ਪ੍ਰਤੀ ਸਮਰਪਣ ਅਤੇ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ।

2011 'ਚ ਹੋਈ ਸੀ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੀ ਸ਼ੁਰੂਆਤ : ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੀ ਸ਼ੁਰੂਆਤ ਸਾਲ 2011 ਵਿਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਯਾਨਿ ਕਿ ਮੁਹਾਲੀ ਵਿਚ ਹੋਈ ਸੀ। ਜੋ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਬਣਾਇਆ ਗਿਆ ਸੀ । ਪਹਿਲੇ ਬੈਚ ਦੀ ਸ਼ੁਰੂਆਤ 40 ਵਿਿਦਆਰਥੀਆਂ ਨਾਲ ਕੀਤੀ ਗਈ ਸੀ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਜਿਸ ਨੂੰ ਮਹਾਰਾਜਾ ਰਣਜੀਤ ਸਿੰਘ AFPI ਜਾਂ MRSAFPI ਵੀ ਕਿਹਾ ਜਾਂਦਾ ਹੈ, ਇੱਕ ਸੰਸਥਾ ਹੈ ਜੋ ਪੰਜਾਬ ਦੇ ਨੌਜਵਾਨ ਲੜਕਿਆਂ ਨੂੰ ਰਾਸ਼ਟਰੀ ਰੱਖਿਆ ਅਕੈਡਮੀ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਲਈ ਸਿਖਲਾਈ ਦਿੰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.