ETV Bharat / state

Punjab Police Action: ਪੁਲਿਸ ਦੀਆਂ 132 ਟੀਮਾਂ ਵੱਲੋਂ ਗਊ ਹੱਤਿਆ ਦੇ ਮਾਮਲਿਆਂ 'ਚ ਸ਼ਾਮਲ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ - ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ

ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨ੍ਹਾਂ ਵਿਅਕਤੀਆਂ ਦੇ ਟਿਕਾਣਿਆਂ 'ਤੇ ਰਾਜ ਪੱਧਰੀ ਛਾਪੇਮਾਰੀ ਕੀਤੀ, ਜਿਨ੍ਹਾਂ ਉਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਦੀਆਂ 132 ਟੀਮਾਂ, ਜਿਨ੍ਹਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

132 police teams raided 185 locations of people involved in cow slaughter cases
ਪੁਲਿਸ ਦੀਆਂ 132 ਟੀਮਾਂ ਵੱਲੋਂ ਗਊ ਹੱਤਿਆ ਦੇ ਮਾਮਲਿਆਂ 'ਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ 'ਤੇ ਛਾਪੇਮਾਰੀ
author img

By

Published : Jun 18, 2023, 9:21 PM IST

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨ੍ਹਾਂ ਵਿਅਕਤੀਆਂ ਦੇ ਟਿਕਾਣਿਆਂ 'ਤੇ ਰਾਜ ਪੱਧਰੀ ਛਾਪੇਮਾਰੀ ਕੀਤੀ, ਜਿਨ੍ਹਾਂ ਉਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ।

ਪੁਲਿਸ ਨੇ ਸਿੰਕ੍ਰੋਨਾਈਜ਼ਡ ਢੰਗ ਨਾਲ ਕੀਤੀ ਕਾਰਵਾਈ : ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐਸਆਈਜ) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ।

132 ਟੀਮਾਂ ਵਿੱਚ 900 ਮੁਲਾਜ਼ਮ ਸ਼ਾਮਲ : ਪੁਲਿਸ ਦੀਆਂ 132 ਟੀਮਾਂ, ਜਿਨ੍ਹਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2016 ਤੋਂ ਹੁਣ ਤੱਕ ਸੂਬੇ ਵਿੱਚ ਗਊ ਹੱਤਿਆ ਐਕਟ ਤਹਿਤ 319 ਐਫਆਈਆਰ ਦਰਜ ਕੀਤੀਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਕਿਸਮ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ।

ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਪੁਲਿਸ : ਉਨ੍ਹਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ ਪੁਲਿਸ ਬਲ ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ।ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ।

(ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.