ETV Bharat / state

162.74 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਪੰਜਾਬ ਵਿੱਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 162.74 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ

162.74 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
author img

By

Published : Nov 25, 2019, 5:49 PM IST

ਚੰਡੀਗੜ੍ਹ: ਪੰਜਾਬ ਵਿੱਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 162.74 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1119762 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜ੍ਹਤੀਆਂ ਦੇ ਖਾਤਿਆਂ ਵਿੱਚ 28027.66 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 16158803 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 115261 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 6707105 ਟਨ, ਮਾਰਕਫੈੱਡ ਵੱਲੋਂ 4143122 ਟਨ ਅਤੇ ਪਨਸਪ ਵੱਲੋਂ 3306663 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ

ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1780741 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਵਲੋਂ 221172 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਮੁਤਾਬਕ 16158803 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.