ਚੰਡੀਗੜ੍ਹ: 16ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾਂ ਸੈਸ਼ਨ 21 ਮਾਰਚ, 2022 ਯਾਨੀ ਕੱਲ੍ਹ ਸਵੇਰੇ 11 ਵਜੇ ਤੋਂ ਮੁੜ ਸ਼ੁਰੂ ਹੋਵੇਗਾ। ਉੱਥੇ ਹੀ, ਪੰਜਾਬ ਦੇ ਵਿਗੜੇ ਹਲਾਤਾਂ ਉੱਤੇ ਕਾਬੂ ਪਾਉਣ ਲਈ ਆਪ ਵਲੋਂ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸ ਜ਼ਰੀਏ ਜੁੜੇ। ਇਸ ਦੌਰਾਨ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਵੱਲੋਂ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾਂ ਸੈਸ਼ਨ 21 ਮਾਰਚ, 2022 ਨੂੰ ਸਵੇਰੇ 11 ਵਜੇ ਤੋਂ ਮੁੜ ਸ਼ੁਰੂ ਹੋਵੇਗਾ।
ਜ਼ਿਕਰਯੋਗ ਹੈ ਕਿ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਭਗਵੰਤ ਮਾਨ ਨੇ ਸਬੰਧੋਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਬਹੁਤ ਵੱਡੇ ਬਹੁਮਤ ਨਾਲ ਜਤਾਇਆ ਹੈ, ਜਿਸ ਕਾਰਨ ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੇ ਮਸਲੇ ਹੱਲ ਕਰੀਏ। ਮਾਨ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਅਸੀਂ ਕਈ ਥਾਈਂ ਪ੍ਰਚਾਰ ਨਹੀਂ ਕਰ ਸਕੇ ਫੇਰ ਵੀ ਲੋਕਾਂ ਨੇ ਸਾਡੇ ’ਤੇ ਵਿਸ਼ਵਾਸ਼ ਜਤਾਇਆ ਹੈ।
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਸੂਬੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਨੇ ਹਿਮਾਚਲ ਵਿੱਚ ਵੀ ਆਪਣੀਆਂ ਜੜ੍ਹਾਂ ਮਜ਼ਬੂਤ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਲਈ ਪਾਰਟੀ ਨੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ (ਮੰਡੀ ਵਿੱਚ ਆਮ ਆਦਮੀ ਪਾਰਟੀ ਦਾ ਰੋਡ ਸ਼ੋਅ) ਤੋਂ ਚੋਣ ਪ੍ਰਚਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ 6 ਅਪ੍ਰੈਲ ਨੂੰ ਮੰਡੀ 'ਚ ਰੋਡ ਸ਼ੋਅ ਕੀਤਾ ਜਾਵੇਗਾ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ: 6 ਅਪ੍ਰੈਲ ਨੂੰ CM ਜੈਰਾਮ ਦੇ ਜ਼ਿਲ੍ਹੇ ਮੰਡੀ 'ਚ 'ਆਪ' ਦਾ ਰੋਡ ਸ਼ੋਅ, ਪੰਜਾਬ ਦੇ ਸੀਐੱਮ ਸਮੇਤ ਕੇਜਰੀਵਾਲ ਵੀ ਕਰਨਗੇ ਸ਼ਿਰਕਤ