ਚੰਡੀਗੜ੍ਹ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੰਬੀਹਾ ਗੈਂਗ ਦੇ ਸਰਗਰਮ ਸਾਥੀਆਂ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਨ੍ਹਾਂ ਪਾਸੋਂ .32 ਕੈਲੀਬਰ ਦੇ 5 ਪਿਸਤੌਲ ਅਤੇ 4 ਅਣਚੱਲੇ ਕਾਰਤੂਸ ਬਰਾਮਦ ਕੀਤੇ ਗਏ ਹਨ। ਫਿਲਹਾਲ ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਜਾਗੀ ਹੈ।
ਗਰੋਹ ਦੇ ਮੈਂਬਰ ਲਈ ਖਰੀਦਿਆ ਪਿਸਤੌਲ: ਦਿੱਲੀ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਬਰਾਮਦ ਕੀਤਾ ਗਿਆ ਪਿਸਤੌਲ ਪੰਜਾਬ ਵਿੱਚ ਦੇਵੇਂਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਸਪਲਾਈ ਕੀਤਾ ਜਾਣਾ ਸੀ। ਦੱਸ ਦੇਈਏ ਕਿ ਗਗਨਦੀਪ ਸਿੰਘ ਨੇ ਕੈਨੇਡਾ ਅਤੇ ਯੂਏਈ ਤੋਂ ਬੰਬੀਹਾ ਗੈਂਗ ਦੇ ਕਾਰਕੁਨਾਂ ਦੇ ਨਿਰਦੇਸ਼ਾਂ 'ਤੇ ਮੱਧ ਪ੍ਰਦੇਸ਼ ਦੇ ਖਰਗੋਨ ਵਿਖੇ ਅਸਲਾ ਨਿਰਮਾਤਾ-ਕਮ-ਸਪਲਾਇਰ ਤੋਂ ਪਿਸਤੌਲ ਖਰੀਦੇ ਸਨ। ਦੇਵੇਂਦਰ ਬੰਬੀਹਾ ਗੈਂਗ ਦੀ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਨਾਲ ਦੁਸ਼ਮਣੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਅਤੇ ਹੋਰ ਰਾਜਾਂ ਵਿੱਚ ਗੈਂਗ ਵਾਰਾਂ ਵਿੱਚ ਉਨ੍ਹਾਂ ਦੇ ਕਈ ਸਾਥੀ ਮਾਰੇ ਗਏ ਹਨ। ਸਪੈਸ਼ਲ ਸੈੱਲ ਦੀ ਟੀਮ ਨੇ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਹੇਠ ਐਸ.ਪੀ. ਏ.ਸੀ.ਪੀ ਅਤਰ ਸਿੰਘ ਦੀ ਦੇਖ-ਰੇਖ 'ਚ ਪਵਨ ਕੁਮਾਰ ਨੇ ਸਿੰਡੀਕੇਟ ਦੇ ਦੋ ਅਹਿਮ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਵੀ ਪੜ੍ਹੋ: Former SSP Kuldeep Chahal: ਸਾਬਕਾ ਐੱਸਐੱਸਪੀ ਕੁਲਦੀਪ ਚਾਹਲ ਉੱਤੇ ਸ਼ਿਕੰਜਾ, ਸੀਬੀਆਈ ਨੇ ਖੋਲ੍ਹੀ ਜਾਂਚ
ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਏ ਪੈਸੇ: ਇਹ ਵੀ ਜਾਣਕਾਰੀ ਮਿਲੀ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਦੇਵੇਂਦਰ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਹਨ। ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਹਥਿਆਰਾਂ ਦੀ ਤਸਕਰੀ ਦੇ ਪਿਛਲੇ ਕਈ ਮਾਮਲਿਆਂ ਦੀ ਜਾਂਚ ਦੇ ਆਧਾਰ 'ਤੇ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ 'ਚ ਹਥਿਆਰਾਂ ਦੀ ਖਰੀਦੋ-ਫਰੋਖਤ ਦਾ ਰੁਝਾਨ ਵੱਧ ਰਿਹਾ ਹੈ। ਇਹ ਵੀ ਯਾਦ ਰਹੇ ਕਿ ਪਿਛਲੇ 2-3 ਸਾਲਾਂ ਦੌਰਾਨ ਇਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਅਕਸਰ ਐਮਪੀ ਸਥਿਤ ਅਸਲਾ ਸਪਲਾਇਰਾਂ ਤੋਂ ਹਥਿਆਰ ਮਿਲ ਰਹੇ ਹਨ। ਅਰਸ਼ਦੀਪ ਉਰਫ ਡੱਲਾ, ਹਨੀ ਅਤੇ ਯਾਦਵਿੰਦਰ ਸਿੰਘ ਦੇ ਨਾਂ ਪੰਜਾਬ ਦੇ ਅਪਰਾਧੀਆਂ ਦੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਦੇ ਮਾਮਲਿਆਂ ਦੀ ਜਾਂਚ ਦੌਰਾਨ ਵਾਰ-ਵਾਰ ਸਾਹਮਣੇ ਆਏ ਹਨ। ਤਿੰਨ ਲੋਕਾਂ ਨੇ ਕੈਨੇਡਾ ਅਤੇ ਯੂਏਈ ਤੋਂ ਸਿੱਧੇ ਐਮਪੀ ਦੇ ਹਥਿਆਰ ਸਪਲਾਇਰਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕੀਤੇ।