ETV Bharat / state

ਹੜ ਪ੍ਰਭਾਵਿਤ ਖੇਤਰਾਂ ’ਤੇ ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ - ਬਿਜਲੀ ਸਪਲਾਈ

ਵੱਖ-ਵੱਖ ਵਿਭਾਗਾਂ ਦੇ ਕਰੀਬ 25 ਹਜ਼ਾਰ ਕਰਮਚਾਰੀ ਜ਼ਮੀਨੀ ਪੱਧਰ ’ਤੇ ਰਾਹਤ, ਮੁੜ ਵਸੇਬਾ ਤੇ ਮੁਰੰਮਤ ਦਾ ਕੰਮ ਕਰ ਰਹੇ ਹਨ। ਬਿਜਲੀ ਸਪਲਾਈ ਵੀ ਪੂਰੀ ਤਰ੍ਹਾਂ ਬਹਾਲ ਹੈ। ਨਦੀਆਂ ਦੇ ਕਿਨਾਰਿਆਂ ਤੇ ਪਾੜਾਂ ਨੂੰ ਪੂਰ ਕੇ ਰਿਪੇਅਰ ਦਾ ਕੰਮ ਮੁਕੰਮਲ ਹੋਇਆ।

ਕੈਪਟਨ ਅਮਰਿੰਦਰ ਸਿੰਘ
author img

By

Published : Sep 1, 2019, 10:55 PM IST

ਚੰਡੀਗੜ : ਪੰਜਾਬ ਵਿੱਚ ਮੀਹਾਂ ਮਗਰੋਂ ਹੜਾਂ ਵਰਗੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਖੇਤਰਾਂ ਵਿੱਚ ਰਾਹਤ, ਮੁੜ ਵਸੇਬਾ ਅਤੇ ਬੁਨਿਆਦੀ ਢਾਂਚੇ ਨੂੰ ਮੁੜ ਲੀਹਾਂ ’ਤੇ ਖੜਾ ਕਰਨ ਦਾ ਕੰਮ ਤਕਰੀਬਨ ਮੁਕੰਮਲ ਹੋ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜਾਂ ਦੇ ਹਾਲਾਤ ਪੈਦਾ ਹੋਣ ਤੋਂ ਬਾਅਦ ਸਮੂਹ ਵਿਭਾਗਾਂ ਨੂੰ ਖ਼ਾਸ ਹਦਾਇਤਾਂ ਦਿੱਤੀਆਂ ਹਨ ਅਤੇ ਫੌਰੀ ਤੌਰ ’ਤੇ ਰਾਹਤ ਦੇ ਕੰਮ ਸ਼ੁਰੂ ਕਰ ਦਿੱਤੇ ਗਏ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ 24 ਘੰਟੇ ਰਾਹਤ ਕਾਰਜਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਵਿਭਾਗਾਂ ਲਈ ਹੜ ਪ੍ਰਭਾਵਿਤ ਖੇਤਰਾਂ ਵਿੱਚ ਮੁੜ ਵਸੇਬਾ ਤੇ ਰਾਹਤ ਦੇ ਕੰਮ ਨੇਪਰੇ ਚਾੜਨ ਲਈ ਸਮਾਂ-ਸੀਮਾ ਮਿੱਥੀ ਸੀ ਅਤੇ ਮੁੱਖ ਮੰਤਰੀ ਨਿੱਜੀ ਪੱਧਰ ’ਤੇ ਇੰਨ੍ਹਾਂ ਸਮੂਹ ਰਾਹਤ ਕਾਰਜਾਂ ’ਤੇ ਨਜ਼ਰ ਰੱਖ ਰਹੇ ਹਨ।

ਹੜ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਮੁਕੰਮਲ ਬਹਾਲ ਕਰ ਦਿੱਤੀ ਗਈ ਹੈ ਜਦਕਿ ਟੁੱਟ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਵਸਨੀਕਾਂ ਨੂੰ ਸੰਭਾਵੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਟੀਕਾਕਰਨ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਵੱਖ-ਵੱਖ ਵਿਭਾਗਾਂ ਦੇ 25 ਹਜ਼ਾਰ ਦੇ ਕਰੀਬ ਕਾਰਮਚਾਰੀ ਰਾਹਤ ਕਾਰਜਾਂ ਨੂੰ ਨੇਪਰੇ ਚਾੜ ਰਹੇ ਹਨ।

ਮੁੱਖ ਮੰਤਰੀ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਹੜਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਫ਼ ਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਿੰਡਾਂ ਵਿੱਚ ਟੈਂਕਰਾਂ ਰਾਹੀਂ ਪਾਣੀ ਦਿੱਤਾ ਜਾ ਰਿਹਾ ਹੈ। ਕਿਸੇ ਮਹਾਂਮਾਰੀ ਨੂੰ ਰੋਕਣ ਲਈ ਵਾਟਰ ਟੈਸਟਿੰਗ ਟੀਮਾਂ ਪਿੰਡਾਂ ਵਿੱਚ ਜਾ ਰਹੀਆਂ ਹਨ। ਪਾਣੀ ਤੋਂ ਇਲਵਾ ਲੋਕਾਂ ਨੂੰ ਰਾਹਤ ਦੇਣ ਲਈ ਸੁੱਕਾ ਰਾਸ਼ਨ, ਚੀਨੀ, ਚਾਵਲ, ਆਟਾ, ਘੀ ਤੇ ਮਿਲਕ ਪਾਊਡਰ ਵੀ ਪਹੁੰਚਾਇਆ ਜਾ ਰਿਹਾ ਹੈ। ਲੋਕਾਂ ਨੂੰ ਭੋਜਨ ਦੇ ਪੈਕਟ ਤੇ ਪਰਾਂਠੇ ਵੰਡਣ ਲਈ ਭਾਰਤੀ ਫੌਜ ਦੇ 7 ਹੈਲੀਕਾਪਟਰ ਤੇ ਭਾਰਤੀ ਹਵਾਈ ਸੈਨਾ ਦੇ 2 ਐਮ-17 ਚੌਪਰਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ।

ਉੱਥੇ ਹੀ ਪਸ਼ੂਆਂ ਦੇ ਇਲਾਜ ਅਤੇ ਟੀਕਾਕਰਨ ਲਈ ਵੀ ਵੱਡੀ ਗਿਣਤੀ ਵਿੱਚ ਵੈਟਰਨਰੀ ਟੀਮਾਂ ਡਿਊਟੀ ਨਿਭਾਅ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਵੀ ਬੰਦੋਬਸਤ ਕੀਤਾ ਜਾ ਰਿਹਾ ਹੈ।

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਛਿੜਕਾਅ ਕਰਨ ਵਾਲੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਦਕਿ ਸੈਨਟਰੀ ਵਰਕਰਾਂ ਅਤੇ ਮਨਰੇਗਾ ਕਾਮਿਆਂ ਨੂੰ ਪਿੰਡਾਂ ਦੀ ਸਫਾਈ ਦੀ ਕਾਰਜ ਸੌਂਪਿਆ ਗਿਆ ਹੈ। ਸੇਮ ਨਾਲਿਆਂ ਵਿੱਚ ਸਪਰੇਅ ਕੀਤੀ ਜਾ ਰਹੀ ਹੈ ਤਾਂ ਕਿ ਬਦਬੂ ਅਤੇ ਸਬੰਧਤ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Intro:Body:

pannu

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.