ETV Bharat / state

ਪੰਜਾਬ ਜਲਦ ਹੀ ਹੋਵੇਗਾ ਪਰਾਲੀ ਦੇ ਧੂੰਏ ਤੋਂ ਮੁਕਤ

author img

By

Published : Aug 11, 2019, 11:51 PM IST

ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਨਸ਼ਟ ਕਰਨ ਲਈ 28000 ਮਸ਼ੀਨਾਂ ਦੀ ਵੰਡ ਕਰੇਗੀ।

ਪੰਜਾਬ ਜਲਦ ਹੀ ਹੋਵੇਗਾ ਪਰਾਲੀ ਦੇ ਧੂੰਏ ਤੋਂ ਮੁਕਤ

ਚੰਡੀਗੜ੍ਹ : ਪੰਜਾਬ ਨੂੰ ਪਰਾਲੀ ਨੂੰ ਸਾੜਨ ਤੋਂ ਮੁਕਤ ਕਰਨ ਲਈ ਪੰਜਾਬ ਖੇਤੀਬਾੜੀ ਵਿਭਾਗ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਪੜਾਅ ਦੀ ਵਿਆਪਕ ਪੱਧਰ ਦੀ ਮੁਹਿੰਮ ਸ਼ੁਰੂ ਕੀਤੀ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ 28,000 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ/ਸੰਦਾਂ ਨੂੰ ਮਹੁੱਈਆ ਕਰਵਾਏਗੀ ਜਿਸ ਨਾਲ ਉਹ ਪਰਾਲੀ ਨੂੰ ਸਾੜਨ ਦੀ ਬਜਾਇ ਨਸ਼ਟ ਕਰ ਸਕਦੇ ਹਨ।

ਤੁਹਾਨੂੰ ਦੱਸ ਦਈਏ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਨਸ਼ਟ ਕਰਨ ਵਾਲੇ ਇੰਨ੍ਹਾਂ ਸੰਦਾਂ ਨੂੰ ਸਰਕਾਰ 278 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ।

ਖੇਤੀਬਾੜੀ ਵਿਭਾਗ ਦੇ ਹੀ ਇੱਕ ਬੁਲਾਰੇ ਨੇ ਦੱਸਿਆ ਕਿ ਇੰਨ੍ਹਾਂ ਖੇਤੀ ਸੰਦਾਂ ਲਈ ਕਿਸਾਨਾਂ ਨੂੰ 50 ਫ਼ੀਸਦੀ ਤੋਂ ਲੈ ਕੇ 80 ਫ਼ੀਸਦੀ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ। 80 ਫ਼ੀਸਦੀ ਤੱਕ ਦੀ ਸਬਸਿਡੀ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ ਦਿੱਤੀ ਜਾਵੇਗੀ, ਜਦਕਿ 50 ਫ਼ੀਸਦੀ ਤੱਕ ਦੀ ਸਬਸਿਡੀ ਵਿਅਕਤੀਗਤ ਰੂਪ ਵਿੱਚ ਕਿਸਾਨਾਂ ਨੂੰ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਦਿੱਤੀ ਜਾ ਰਹੀ ਮਸ਼ੀਨਰੀ ਵਿੱਚ ਸੁਪਰ ਐੱਸਐੱਮਐੱਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੋਲਿਕ ਰਿਵਰਸੀਬਲ ਮੋਲਡ ਬੋਰ਼ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।

ਖੇਤੀਬਾੜੀ ਵਿਭਾਗ ਦੇ ਸਕੱਤਰ ਕੇਐੱਸ ਪਨੂੰ ਨੇ ਦੱਸਿਆ ਕਿ ਸਬਸਿਡੀ ਉੱਤੇ ਮਸ਼ੀਨਰੀ ਲੈਣ ਲਈ ਕਿਸਾਨਾਂ ਤੇ ਕਿਸਾਨ ਗਰੁੱਪਾਂ ਉੱਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੁਣ ਤੱਕ ਲਗਭਗ 12000 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ : ਯੂਪੀ 'ਚ ਸਿੱਖ ਨਾਲ ਹੋਈ ਕੁੱਟਮਾਰ ਦਾ SGPC ਨੇ ਲਿਆ ਸਖ਼ਤ ਨੋਟਿਸ

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਲਗਭਗ 30 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਝੋਨੇ ਦੀ ਵਾਢੀ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ 20 ਮਿਲੀਅਨ ਟਨ ਪਰਾਲੀ ਹੋਣ ਦੀ ਆਸ ਹੈ।

Intro:Body:

punjab

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.