ETV Bharat / state

ਅੰਮ੍ਰਿਤਸਰ 'ਚ 41 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 200 ਕਰੋੜ ਤੋਂ ਵੱਧ - 41 kg of heroin in Amritsar

ਅੰਮ੍ਰਿਤਸਰ ਵਿੱਚ ਐੱਸਟੀਐੱਫ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ 41 ਕਿੱਲੋ ਹੈਰੋਇਨ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਵੀ ਦਰਿਆ ਰਾਹੀਂ ਇਹ ਹੈਰੋਇਨ ਦੀ ਖੇਪ ਭਾਰਤ ਪਹੁੰਚਾਈ ਗਈ ਸੀ।

3 smugglers arrested with 41 kg heroin in Amritsar
ਅੰਮ੍ਰਿਤਸਰ 'ਚ 41 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 200 ਕਰੋੜ ਤੋਂ ਵੱਧ
author img

By ETV Bharat Punjabi Team

Published : Aug 23, 2023, 1:07 PM IST

Updated : Aug 23, 2023, 1:57 PM IST

ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 200 ਕਰੋੜ ਤੋਂ ਵੱਧ

ਅੰਮ੍ਰਿਤਸਰ : ਸਰਹੱਦ ਪਾਰੋਂ ਅਕਸਰ ਡਰੋਨਾਂ ਦੀ ਮਦਦ ਨਾਲ ਭਾਰਤ ਵਿੱਚ ਪਾਕਿਸਤਾਨ ਦੇ ਪਾਸਿਓ ਹੈਰੋਇਨ ਦੇ ਮਾਰੂ ਨਸ਼ੇ ਦੀ ਤਸਕਰੀ ਹੁੰਦੀ ਰਹਿੰਦੀ ਪਰ ਹੁਣ ਇਸ ਤਸਕਰੀ ਲਈ ਬੀਐੱਸਐੱਫ ਦੀ ਮੁਸਤੈਦੀ ਕਰਕੇ ਤਸਕਰ ਨਵੇਂ-ਨਵੇਂ ਰਾਹ ਲੱਭਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਤੋਂ ਸਪੈਸ਼ਲ ਟਾਸਕ ਫੋਰਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਹ ਹੈਰੋਇਨ ਡਰੋਨ ਰਾਹੀਂ ਨਹੀਂ ਸਗੋਂ ਦਰਿਆ ਰਾਹੀਂ ਲਿਆਂਦੀ ਗਈ ਸੀ।

ਗੁਪਤ ਸੂਚਨਾ ਦੇ ਅਧਾਰ ਉੱਤੇ ਕਾਰਵਾਈ: ਮੀਡੀਆ ਰਿਪੋਰਟਾਂ ਮੁਤਬਿਕ ਅੱਧੀ ਰਾਤ ਸਮੇਂ ਐੱਸਟੀਐੱਫ ਨੂੰ ਪਾਕਿਸਤਾਨ ਤੋਂ 41 ਕਿੱਲੋ ਹੈਰੋਇਨ ਆਉਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਏਆਈਜੀ ਐੱਸਟੀਐੱਫ ਦੀ ਨਿਗਰਾਨੀ ਹੇਠ ਇੱਕ ਟੀਮ ਬਣਾਈ ਗਈ। ਰਮਦਾਸ ਸੈਕਟਰ ਵਿੱਚ ਕਾਰਵਾਈ ਕਰਦੇ ਹੋਏ ਟੀਮ ਨੇ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਫੜ੍ਹੇ ਗਏ ਤਸਕਰ ਅੰਮ੍ਰਿਤਸਰ ਦੇ ਰਮਦਾਸ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਤਸਕਰ ਸਰਹੱਦ ਪਾਰ ਤੋਂ ਲਿਆਂਦੀ ਖੇਪ ਨੂੰ ਲੈ ਕੇ ਜਾ ਰਹੇ ਸਨ। ਮੁੱਢਲੀ ਪੁੱਛਗਿੱਛ ਵਿੱਚ ਤਸਕਰਾਂ ਨੇ ਦੱਸਿਆ ਕਿ ਫਿਰੋਜ਼ਪੁਰ ਵਿੱਚ ਫੜੇ ਗਏ ਪਾਕਿਸਤਾਨੀ ਸਮੱਗਲਰਾਂ ਦੀ ਤਰ੍ਹਾਂ ਦਰਿਆਈ ਰਸਤੇ ਰਾਹੀਂ ਉਨ੍ਹਾਂ ਨੂੰ ਖੇਪ ਭੇਜੀ ਜਾ ਰਹੀ ਸੀ। ਦੱਸ ਦਈਏ ਅਗਸਤ ਮਹੀਨੇ ਵਿੱਚ ਹੈਰੋਇਨ ਦੀ ਫੜੀ ਗਈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ।

ਬੀਤੇ ਦਿਨ ਵੀ ਸਰਹੱਦੀ ਇਲਾਕੇ 'ਚ ਹੈਰੋਇਨ ਹੋਈ ਜ਼ਬਤ: ਦੱਸ ਦਈਏ ਪੰਜਾਬ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਗੁਆਢੀ ਮੁਲਕ ਅੰਦਰ ਬੈਠੇ ਭਾਰਤ ਦੇ ਦੁਸ਼ਮਣ ਨਾਪਾਕ ਚਾਲਾਂ ਨੂੰ ਨੇਪਰੇ ਚਾੜਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਰਹਿੰਦੇ ਹਨ ਅਤੇ ਬੀਤੇ ਦਿਨ ਵੀ ਅਜਿਹਾ ਹੀ ਕੁੱਝ ਹੋਇਆ ਜਦੋਂ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਨੇ ਮਿਲ ਕੇ ਫਿਰੋਜ਼ਪੁਰ ਸੈਕਟਰ ਵਿੱਚ 29 ਕਿਲੋ ਹੈਰੋਇਨ ਬਰਾਮਦ ਕੀਤੀ । ਇਸ ਦੇ ਨਾਲ ਹੀ ਦੋ ਪਾਕਿਸ ਤਸਕਰ ਵੀ ਫੜੇ ਗਏ, ਜੋ ਇੱਕ ਡਰੰਮ ਵਿੱਚ ਟਾਇਰ ਪਾ ਕੇ ਸਤਲੁਜ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਸਬੰਧੀ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੇ ਇਸ ਸਾਂਝੇ ਓਪਰੇਸ਼ਨ ਦੀ ਸਫਲਤਾ ਉੱਤੇ ਖੁਸ਼ੀ ਵੀ ਜਤਾਈ ਸੀ।

Last Updated : Aug 23, 2023, 1:57 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.