ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ (Punjab Police IG Sukhchain Gill) ਨਸ਼ੇ ਵਿਰੁੱਧ ਐਕਸ਼ਨ ਅਤੇ ਕਾਰਵਾਈਆਂ ਦੀ ਹਫਤਾਵਰੀ ਰਿਪੋਰਟ ਹਰ ਮਹੀਨੇ ਪੇਸ਼ ਕਰਦੇ ਹਨ ਅਤੇ ਉਨ੍ਹਾਂ ਨੇ ਅੱਜ ਮੁੜ ਤੋਂ ਮੀਡੀਆ ਨੂੰ ਮੁਖ਼ਤਾਬਿ ਹੁੰਦਿਆਂ ਅੰਕੜੇ ਸਾਂਝੇ ਕਰਦਿਆਂ ਦੱਸਿਆਂ ਕਿ ਇਸ ਹਫਤੇ ਉਨ੍ਹਾਂ ਨੇ ਨਸ਼ੇ ਦੇ ਧੰਦੇ ਨਾਲ ਜੁੜੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਕੁੱਲ੍ਹ ਸੰਖਿਆ 52 ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਜਿੱਥੇ ਪੁਲਿਸ ਨੇ ਐਕਸ਼ਨ ਕਰਦਿਆਂ 321 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਹਨ ਅਤੇ ਉੱਥੇ ਹੀ ਐੱਨਡੀਪੀਐੱਸ ਐਕਟ ਤਹਿਤ 221 ਐੱਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।
ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ: ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ (Gangsters and terrorists) ਗੈਂਗਸਟਰ ਅਤੇ ਅੱਤਵਾਦੀ ਮਾਡਿਊਲਾਂ ਉੱਤੇ ਉਨ੍ਹਾਂ ਦਾ ਲਗਾਤਾਰ ਧਿਆਨ ਕੇਂਦਰਿਤ ਹੈ। ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਸ ਸਮੇਂ ਗੈਂਗਸਟਰ-ਅੱਤਵਾਦ ਅਤੇ ਨਸ਼ਾ ਤਸਕਰਾਂ ਦਾ ਇੱਕ ਨੈਕਸਸ ਬਣਦਾ ਜਾ ਰਿਹਾ ਹੈ ਜਿਸ ਨੂੰ ਤੋੜਨ ਲਈ ਪੁਲਿਸ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਜਿਸ ਤਰੀਕੇ ਨਾਲ ਮੁੱਖ ਮੰਤਰੀ ਨਸ਼ਾ ਮੁਕਤ ਪੰਜਾਬ ਦੀ ਗੱਲ ਕਰਦੇ ਹਨ, ਉਨ੍ਹਾਂ ਦੀ ਅਗਵਾਈ 'ਚ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ।
ਨਾਪਾਕ ਡਰੋਨ ਸਾਜ਼ਿਸ਼ ਨਕਾਮ: ਆਈਜੀ ਗਿੱਲ ਨੇ ਅੱਗੇ ਦੱਸਿਆ ਕਿ ਬਾਰਡਰ ਪਾਰ ਤੋਂ ਆਉਣ ਵਾਲੇ ਡਰੋਨਾਂ 'ਤੇ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਡਿੱਗਣ ਦਾ ਪਤਾ ਲੱਗ ਸਕੇ। ਡਰੋਨਾਂ ਨੂੰ ਟਰੈਕ ਕਰਨ ਲਈ ਵੱਖ-ਵੱਖ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। 2022 ਤੋਂ ਬਾਅਦ ਹੁਣ ਤੱਕ ਵੱਡੀ ਗਿਣਤੀ ਵਿੱਚ ਡਰੋਨ ਫੜੇ ਜਾ ਚੁੱਕੇ ਹਨ। BSF ਅਤੇ ਪੰਜਾਬ ਪੁਲਿਸ ਆਪਸ ਵਿੱਚ ਮਿਲ ਕੇ ਨਾਪਾਕ ਡਰੋਨ ਸਾਜ਼ਿਸ਼ ਨੂੰ ਨਕਾਮ ਕਰ ਰਹੇ ਹਨ।
- Farmers Meeting Today: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਵੱਲੋਂ ਉਲੀਕੀ ਜਾ ਰਹੀ ਰਣਨੀਤੀ, ਚੰਡੀਗੜ੍ਹ 'ਚ ਵੱਡੀ ਮੀਟਿੰਗ
- Sukhbir Badal Tweet: ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ, ਕਿਹਾ - ਨਰਮੇ ਦੀ ਖਰੀਦ ਵਿੱਚ ਕੇਂਦਰ ਦੇਵੇ ਦਖਲ, ਕਿਸਾਨਾਂ ਦਾ ਹੋ ਰਿਹੈ ਨੁਕਸਾਨ
- PGI ਚੰਡੀਗੜ੍ਹ 'ਚ ਆਨਰ ਕਿਲਿੰਗ ਗੈਂਗ: ਔਰਤ ਨੂੰ ਲਗਾਇਆ ਜ਼ਹਿਰੀਲਾ ਟੀਕਾ, ਹੋਈ ਮੌਤ ! ਸੁਪਾਰੀ ਦੇ ਕੇ ਭਰਾ ਨੇ ਕਰਵਾਇਆ ਭੈਣ ਦਾ ਕਤਲ
ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ ਨੇ ਅੱਗੇ ਕਿਹਾ ਕਿ ਜਿਹੜੇ ਲੋਕ ਘੱਟ ਮਾਤਰਾ ਵਿੱਚ ਨਸ਼ਾ ਕਰਦੇ ਫੜੇ ਜਾਂਦੇ ਹਨ, ਉਨ੍ਹਾਂ ਵਿੱਚੋਂ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਾਨੂੰਨੀ ਵਿੱਚ ਰਾਹਤ ਮਿਲਦੀ ਹੈ। ਇਸ ਕਦਮ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਵੀ ਕਰ ਰਹੇ ਹਾਂ। ਪੁਲਿਸ ਅਧਿਕਾਰੀਆਂ ਬਾਰੇ ਗਿੱਲ ਨੇ ਕਿਹਾ ਕਿ ਜਦੋਂ ਪੁਲਿਸ ਅਧਿਕਾਰੀਆਂ ਦੀ ਕਿਸੇ ਹੋਰ ਜ਼ਿਲ੍ਹੇ ਵਿੱਚ ਬਦਲੀ ਹੁੰਦੀ ਹੈ ਤਾਂ ਉਹ ਆਪਣੇ ਸਹਾਇਕ ਅਮਲੇ ਨੂੰ ਨਾਲ ਲੈ ਕੇ ਜਾਂਦੇ ਹਨ ਅਤੇ ਇਸ ਪ੍ਰਥਾ ਨੂੰ ਜਲਦ ਖ਼ਤਮ ਕਰਨ ਦੀ ਤਿਆਰੀ ਹੈ। ਗਿੱਲ ਨੇ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਹੋਈ ਹੈ, ਉਨ੍ਹਾਂ ਨੂੰ ਤਿੰਨ ਸ਼੍ਰੇਣੀਆਂ, ਏ.ਬੀ.ਸੀ. ਵਿੱਚ ਰੱਖਾਂਗੇ, ਜਿਸ ਵਿੱਚ ਉਨ੍ਹਾਂ ਦੇ ਕ੍ਰਾਂਤੀਕਾਰੀ ਰੁਤਬੇ ਨੂੰ ਸਜ਼ਾ ਤੋਂ ਉੱਪਰ ਰੱਖਿਆ ਜਾਵੇਗਾ ਤਾਂ ਜੋ ਉਨ੍ਹਾਂ ਦੇ ਉੱਤੇ ਧਿਆਨ ਦਿੱਤਾ ਜਾ ਸਕੇ।