ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 669 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 35 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,23,973 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 9275 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 3833 ਲੋਕਾਂ ਦੀ ਮੌਤ ਹੋਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,23,973 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3833 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 35 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,23,973 ਮਰੀਜ਼ਾਂ ਵਿੱਚੋਂ 1,10,865 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 9275 ਐਕਟਿਵ ਮਾਮਲੇ ਹਨ।