ETV Bharat / state

Headmasters Leave for Singapore: ਪੰਜਾਬ ਦੇ 36 ਮੁੱਖ ਅਧਿਆਪਕ ਸਿੰਗਾਪੁਰ ਲਈ ਰਵਾਨਾ, ਸੀਐਮ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ - ਪੰਜਾਬ ਦੇ 36 ਮੁੱਖ ਅਧਿਆਪਕ ਸਿੰਗਾਪੁਰ ਲਈ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਮੁੱਖ ਅਧਿਆਪਕ ਸਿੰਗਾਪੁਰ ਲਈ ਰਵਾਨਾ ਕੀਤੇ। ਦੱਸ ਦਈਏ ਕਿ ਇਹ 36 ਮੁੱਖ ਅਧਿਆਪਕ ਸਿੰਗਾਪੁਰ ਵਿੱਚ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪੰਜਾਬ ਪਰਤੇਗਾ।

Headmasters Leave for Singapore
Headmasters Leave for Singapore
author img

By

Published : Feb 4, 2023, 10:08 AM IST

Updated : Feb 4, 2023, 11:00 AM IST

ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਪੱਧਰ ਉੱਚੇ ਕਰਨ ਲਈ ਅੱਜ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਮੁੱਖ ਅਧਿਆਪਕਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਰਵਾਨਾ ਕੀਤਾ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਹ ਇੱਕ ਨਵੀਂ ਗਾਰੰਟੀ ਦਿੱਤੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਪੂਰਾ ਕੀਤਾ।ਦੱਸ ਦਈਏ ਕਿ ਇਹ 36 ਮੁੱਖ ਅਧਿਆਪਕ ਸਿੰਗਾਪੁਰ ਵਿੱਚ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪੰਜਾਬ ਪਰਤੇਗਾ।

36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ ਰਵਾਨਾ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਫਰਵਰੀ ਨੂੰ ਪੰਜਾਬ ਦੇ ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ। ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਸੀ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋਵੇਗਾ।

  • ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਪਹਿਲੇ ਬੈਚ ਨੂੰ ਰਵਾਨਾ ਕੀਤਾ, ਚੰਡੀਗੜ੍ਹ ਤੋਂ Live... https://t.co/ntbb8q6jwy

    — Bhagwant Mann (@BhagwantMann) February 4, 2023 " class="align-text-top noRightClick twitterSection" data=" ">

11 ਫਰਵਰੀ ਨੂੰ ਵਾਪਸ ਪੰਜਾਬ ਪਰਤੇਗਾ ਮੁੱਖ ਅਧਿਆਪਕ ਦਾ ਗਰੁੱਪ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀ ਇਹ 36 ਪ੍ਰਿੰਸੀਪਲ ਸਿੰਗਾਪੁਰ ਵਿੱਚ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਸੀ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।

ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ:- ਮੁੱਖ ਮੰਤਰੀ ਨੇ ਕਿਹਾ ਸੀ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਵਧਾਉਣ ਵਿਚ ਸਹਾਈ ਹੋਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।

ਇਹ ਵੀ ਪੜੋ:- Biofertilizer Laboratory ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ'

Last Updated : Feb 4, 2023, 11:00 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.