ETV Bharat / state

ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਜੁੜੇ 4 ਮੁਲਜ਼ਮ ਕਾਬੂ, ਅਸਲਾ ਵੀ ਹੋਇਆ ਬਰਾਮਦ

author img

By

Published : Aug 3, 2023, 9:06 PM IST

ਮੁਹਾਲੀ ਪੁਲਿਸ ਨੇ ਬੱਬਰ ਖਾਲਸਾ ਸੰਗਠਨ ਨਾਲ ਜੁੜੇ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ।

4 accused associated with Babbar Khalsa terrorist organization arrested in Mohali
ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਜੁੜੇ 4 ਮੁਲਜ਼ਮ ਕਾਬੂ, ਅਸਲਾ ਵੀ ਹੋਇਆ ਬਰਾਮਦ

ਮੁਹਾਲੀ: ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਤੇ 15 ਅਗਸਤ ਨੂੰ ਮੱਦੇਨਜਰ ਰੱਖਦੇ ਹੋਏ ਕੀਤੀ ਜਾ ਰਹੀ ਸਖਤ ਚੈਕਿੰਗ ਦੌਰਾਨ ਇੰਸਪੈਕਟਰ ਰਜਨੀਸ਼ ਚੌਧਰੀ ਦੀ ਟੀਮ ਨੇ ਮੋਹਾਲੀ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 2 ਪਿਸਤੌਲਾਂ ਸਮੇਤ ਕਾਰਤੂਸ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।

ਸਮੇਤ ਪਿਸਤੌਲ ਗ੍ਰਿਫਤਾਰ: ਡਾਕਟਰ ਸੰਦੀਪ ਗਰਗ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 28.07.2023 ਨੂੰ ਗੁਪਤ ਇਤਲਾਹ ਮਿਲੀ ਸੀ ਕਿ ਨਰਿੰਦਰ ਸਿੰਘ ਉਰਫ ਨਿੰਦੀ ਨੇ ਨਾਜਾਇਜ਼ ਪਿਸਤੌਲ ਰੱਖਿਆ ਹੋਇਆ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹੈ। ਜਿਸ ਉੱਤੇ ਤੁਰੰਤ ਐਕਸ਼ ਕਰਦਿਅਆਂ ਮੋਹਾਲੀ ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਨੂੰ ਸਮੇਤ ਪਿਸਤੌਲ ਗ੍ਰਿਫਤਾਰ ਕੀਤਾ ਗਿਆ।

ਦੂਜੇ ਪਾਸੇ ਅੱਜ ਅੰਮ੍ਰਿਤਸਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਇੱਕ ਨਸ਼ੇ ਦੇ ਵਪਾਰੀ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਕਿ ਅੰਮ੍ਰਿਤਸਰ 'ਚ ਦੇਰ ਰਾਤ ਪੁਲਿਸ ਅਤੇ ਤਸਕਰ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦੀ ਗੱਡੀ ਨੂੰ ਟੱਕਰ ਮਾਰ ਕੇ ਰੋਕ ਲਿਆ। ਜਿਸ 'ਚ ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਦੇ ਕੋਲੋਂ ਨਜਾਇਜ਼ ਹਥਿਆਰ ਅਤੇ ਕਰੀਬ 7 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਚਾਟੀਵਿੰਡ ਵਿਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਧਨੋਏ ਖੁਰਦ ਦਾ ਰਹਿਣ ਵਾਲਾ ਤਸਕਰ ਗੁਰਲਾਲ ਸਿੰਘ ਆਪਣੀ ਨਵੀਂ ਥਾਰ ਗੱਡੀ ਵਿਚ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਸੀ। ਜਿਸ ਨੂੰ ਲੈਕੇ ਸਥਾਨਕ ਪੁਲਿਸ ਵੱਲੋਂ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ ਤਾਂ ਜੋ ਮੁਲਜ਼ਮ ਨੂੰ ਪਹਿਲਾਂ ਹੀ ਫੜਿਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.