ਚੰਡੀਗੜ੍ਹ: ਕੋਰੋਨਾ ਵਾਇਰਸ ਦੇਸ਼ ਭਰ ਵਿਚ ਤਾਲਾਬੰਦੀ ਕੀਤੀ ਗਈ ਹੈ ਜਿਸ ਕਾਰਨ ਸਾਰੇ ਕੰਮਕਾਜ ਠੱਪ ਪਏ ਹਨ। ਸਰਕਾਰ ਖਜ਼ਾਨੇ ਭਰਨ ਲਈ ਵੱਖ-ਵੱਖ ਤਰੀਕੇ ਅਪਣਾ ਰਹੀ ਹੈ। ਸਰਕਾਰ ਆਮ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਸਹੂਲਤ ਦੇ ਦਿੱਤੀ ਹੈ, ਉੱਥੇ ਹੀ ਹੁਣ ਰੋਜ਼ਾਨਾਂ ਦੀਆਂ ਜ਼ਰੂਰੀ ਚੀਜ਼ਾਂ ਉੱਤੇ ਟੈਕਸ ਲਗਾਉਣ ਤੋਂ ਗੁਰੇਜ਼ ਨਹੀਂ ਕਰ ਰਹੀ ਜਿਸ ਦਾ ਸਿੱਧਾ ਅਸਰ ਆਮ ਜਨਤਾ ਦੀ ਜੇਬ ਉੱਤੇ ਪੈ ਰਿਹਾ ਹੈ।
ਪੈਟਰੋਲ ਅਤੇ ਡੀਜ਼ਲ ਦੀ ਜੇ ਗੱਲ ਕਰੀਏ ਤਾਂ ਚੰਡੀਗੜ੍ਹ ਵਿੱਚ ਸਰਕਾਰ ਵੱਲੋਂ ਇਸ ਉੱਤੇ 5 ਫੀਸਦੀ ਵੈਟ ਲਗਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ ਤਿੰਨ ਰੁਪਏ ਅਤੇ ਡੀਜ਼ਲ ਦੀ ਕੀਮਤ ਢਾਈ ਰੁਪਏ ਤੱਕ ਵਧ ਗਈ ਹੈ।
ਪੈਟਰੋਲ ਭਰਵਾਉਣ ਵਾਲਿਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਦਿੱਤਾ ਗਿਆ ਇਹ ਫ਼ੈਸਲਾ ਸਹੀ ਨਹੀਂ ਹੈ। ਉੱਥੇ ਹੀ ਇਕ ਹੋਰ ਵਿਅਕਤੀ ਨੇ ਦੱਸਿਆ ਕਿ ਹਾਲੇ ਸਰਕਾਰ ਦਾ ਸਾਰਾ ਧਿਆਨ ਕੋਰੋਨਾ ਉੱਤੇ ਹੈ।