ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ 26 ਜਨਵਰੀ ਨੂੰ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਟਵੀਟਰ ਹੈਂਡਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
500 ਹੋਰ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ: ਪੰਜਾਬ ਆਮ ਆਦਮੀ ਪਾਰਟੀ ਦੇ ਟਵੀਟ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਵਿਚਾਲੇ 100 ਆਮ ਆਦਮੀ ਕਲੀਨਿਕ ਦੀ ਵੱਡੀ ਸਫਲਤਾਂ ਤੋਂ ਬਾਅਦ ਸੀਐੱਮ ਭਗਵੰਤ ਮਾਨ ਦੀ ਸਰਕਾਰ ਵੱਲੋਂ 26 ਜਨਵਰੀ 2023 ਨੂੰ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਹਰੇਕ ਵਰਗ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ।
ਕੇਂਦਰ ਸਰਕਾਰ ਨੇ ਵੀ ਕੀਤੀ ਸ਼ਲਾਘਾ: ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਦਿੱਲੀ ਦੇ ਤਰਜ਼ ਉੱਤੇ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦੀ ਸ਼ਲਾਘਾ ਕੀਤੀ ਸੀ। ਕੇਂਦਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਬਿਹਤਰ ਸਹੂਲਤਾਂ ਦੇ ਨਾਲ ਨਾਲ ਸਟਾਫ ਵੀ ਵਧੀਆ ਹੈ। ਦੱਸ ਦਈਏ ਕਿ ਭਾਰਤ ਸਰਕਾਰ ਸੂਬਿਆਂ ਵਿੱਚ ਕੌਮੀ ਸਿਹਤ ਮਿਸ਼ਨ ਰਾਹੀ ਸਰਕਾਰਾਂ ਦੀਆਂ ਕਾਰਗੁਜ਼ਾਰੀਆਂ ਉੱਤੇ ਨਿਗ੍ਹਾ ਰੱਖਦੀ ਹੈ ਜਿਸ ਦੇ ਤਹਿਤ ਸਾਂਝੀ ਰੀਵਿਊ ਮਿਸ਼ਨ ਦੀ ਸਮੀਖਿਆ ਰਿਪੋਰਟ ਸਾਹਮਣੇ ਆਈ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸ਼ਲਾਘਾ ਕੀਤੀ।
'ਲੋਕਾਂ ਦੀ ਸੇਵਾ ਲਈ ਹੀ ਮੁਹੱਲਾ ਕਲੀਨਿਕ': ਕਾਬਿਲੇਗੌਰ ਹੈ ਕਿ 15 ਅਹਸਤ ਨੂੰ ਲੁਧਿਆਣਾ ’ਚ ਭਗਵੰਤ ਮਾਨ ਨੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਸੀ। ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਹੀ ਮੁਹੱਲਾ ਕਲੀਨਿਕ ਖੁੱਲ੍ਹੇ ਸਨ।
ਇਹ ਵੀ ਪੜੋ: ਪੈਟਰੋਲ ਪੰਪ ਦੇ ਕਰਿੰਦਿਆਂ ਨੇ ਤਿੰਨ ਹਥਿਆਰਬੰਦ ਲੁਟੇਰਿਆਂ ਦਾ ਕੀਤਾ ਡਟ ਕੇ ਮੁਕਾਬਲਾ, ਦੇਖੋ ਵੀਡੀਓ