ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਵਿਸ਼ਵ ਸੰਗਤ ਨੂੰ ਲੱਖ-ਲੱਖ ਵਧਾਈ - ਪ੍ਰਧਾਨ ਮੰਤਰੀ ਇਮਰਾਨ ਖ਼ਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਕਾਫ਼ੀ ਦਿਨਾਂ ਤੋਂ ਹਰ ਸੂਬੇ, ਹਰ ਜ਼ਿਲ੍ਹੇ ਵਿੱਚ ਹੋ ਰਹੀਆਂ ਹਨ। ਸੋ, ਅੱਜ ਉਹ ਪਵਿੱਤਰ ਦਿਹਾੜਾ ਹੋਰ ਵੀ ਧੂਮ-ਧਾਮ ਨਾਲ ਮਨਾਉਣ ਦਾ ਦਿਨ ਆ ਗਿਆ ਹੈ। ਅੱਜ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਸੂਬੇ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ।

ਫ਼ੋਟੋ
author img

By

Published : Nov 12, 2019, 3:50 AM IST

Updated : Nov 12, 2019, 4:09 AM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਕਾਫ਼ੀ ਦਿਨਾਂ ਤੋਂ ਹਰ ਸੂਬੇ, ਹਰ ਜ਼ਿਲ੍ਹੇ ਵਿੱਚ ਤਿਆਰੀਆਂ ਹੋ ਰਹੀਆਂ ਹਨ। ਸੋ, ਅੱਜ ਉਹ ਪਵਿੱਤਰ ਦਿਹਾੜਾ ਮਨਾਉਣ ਦਾ ਦਿਨ ਆ ਗਿਆ ਹੈ। ਅੱਜ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ। ਇਸ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਕੌਮਾਂਤਰੀ ਨਗਰ ਕੀਰਤਨ ਵੀ ਸਜਾਇਆ ਗਿਆ ਸੀ ਜੋ ਕਿ, ਭਾਰਤ ਦੇ ਹਰ ਸੂਬੇ ਤੋਂ ਹੁੰਦਿਆਂ ਹੋਇਆ ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਆ ਕੇ ਸਮਾਪਤ ਹੋਇਆ, ਜਿੱਥੇ ਹੁਣ ਵਿਸ਼ਾਲ ਪੱਧਰ ਉੱਤੇ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਤਨੀ ਪਰਨੀਤ ਕੌਰ ਨਾਲ ਦੀਪ ਜਗਾਉਂਦਿਆਂ ਆਪਣੇ ਟਵਿੱਟਰ ਅਕਾਉਂਟ ਉੱਤੇ ਵੀਡੀਓ ਸ਼ੇਅਰ ਕਰਦਿਆ ਇਸ ਪਵਿੱਤਰ ਦਿਹਾੜੇ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

  • As we all unite to celebrate the #550thPrakashPurb of #GuruNanakDevJi, I urge you all to light #IkDeevaNanakDeNaam.

    ਮੈਂ ਤੇ ਪਰਨੀਤ ਅਰਦਾਸ ਕਰਦੇ ਹਾਂ ਕਿ ਇਹ ਰੌਸ਼ਨੀ ਤੁਹਾਡੀਆਂ ਜ਼ਿੰਦਗੀਆਂ ਨੂੰ ਰੁਸ਼ਨਾਏ, ਵਿਕਾਰਾਂ ਦਾ ਹਨੇਰਾ ਦੂਰੇ ਕਰੇ ਤੇ ਸਰਬੱਤ ਦਾ ਭਲਾ ਕਰੇ। @preneet_kaur pic.twitter.com/5AC95HXEJh

    — Capt.Amarinder Singh (@capt_amarinder) November 11, 2019 " class="align-text-top noRightClick twitterSection" data=" ">

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਥਾਂ-ਥਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿਖੇ ਸੁਲਤਾਨਪੁਰ ਲੋਧੀ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ। ਹਾਲਾਂਕਿ ਸਮਾਗਮ ਵਿੱਚ ਸਟੇਜ ਧਾਰਮਿਕ ਹੀ ਰਹੇਗੀ, ਕੋਈ ਵੀ ਸਿਆਸੀ ਨੇਤਾ ਸਟੇਜ ਨੂੰ ਸਿਆਸੀ ਗੱਲਬਾਤ ਦੇ ਤੌਰ ਉੱਤੇ ਸੰਬੋਧਨ ਨਹੀਂ ਕਰੇਗਾ।

ਦੱਸ ਦਈਏ ਕਿ ਬੀਤੀ 9 ਨਵੰਬਰ, 2019, ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਕਰਤਾਰਪੁਰ ਲਾਂਘਾ ਵੀ ਦੋਹਾਂ ਸਰਕਾਰਾਂ ਦੀ ਸਮਝੌਤੇ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਖੇਤ ਵਿੱਚ ਕਿਸਾਨ ਨੇ ਇਸ ਤਰ੍ਹਾਂ ਵਾਹਿਆਂ '550 ਸਾਲ ਗੁਰੂ ਦੇ ਨਾਲ', ਵੇਖੋ ਵੀਡੀਓ

ਜਿੱਥੇ, ਇਸ ਮੌਕੇ ਪੰਜਾਬ (ਚੜ੍ਹਦੇ ਪੰਜਾਬ) ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ, ਉੱਥੇ ਹੀ ਲਹਿੰਦੇ ਪੰਜਾਬ, ਪਾਕਿਸਤਾਨ ਵਿਖੇ ਉੱਥੋ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਸ ਪਾਸਿਉ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜ਼ਿੰਦਗੀ ਦੇ ਕਈ ਸਾਲ ਗੁਜ਼ਾਰੇ ਸਨ। ਉੱਥੇ ਜਾਣ ਵਾਲੇ ਪਹਿਲੇ ਜੱਥੇ ਵਿੱਚ ਕਈ ਨੇਤਾ ਵੀ ਸ਼ਾਮਲ ਹੋਏ ਸਨ। ਹੁਣ ਉੱਥੇ ਆਮ ਸ਼ਰਧਾਲੂ ਵੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਹਨ।

Intro:Body:

nank

Conclusion:
Last Updated : Nov 12, 2019, 4:09 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.