ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਵਿਸ਼ੇਸ਼ ਸਿੱਕੇ ਜਾਰੀ ਕੀਤੇ ਗਏ ਹਨ। ਇਹ ਸਿੱਕੇ ਸ਼ਰਧਾਲੂਆਂ ਵਿੱਤ ਖਿੱਚ ਦਾ ਕੇਂਦਰ ਬਣ ਰਹੇ ਹਨ।
ਜਾਣਕਾਰੀ ਮੁਤਾਬਕ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਸੁਲਤਾਨਪੁਰ ਲੋਧੀ ਵਿੱਚ 5 ਤੋਂ 15 ਨਵੰਬਰ ਤੱਕ ਇਨ੍ਹਾਂ ਸਿੱਕਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਇਸ ਦੌਰਾਨ ਇਹ ਸਿੱਕੇ ਸ਼ਰਧਾਲੂਆਂ ਵਲੋਂ ਖਰੀਦੇ ਜਾ ਰਹੇ ਹਨ।
ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਨੇ ਇਹ ਸਿੱਕੇ ਮੈਟਲ ਐਂਡ ਮਿਨਰਲ ਕਾਰਪੋਰੇਸ਼ਨ ਆਫ ਇੰਡੀਆ ਤੋਂ ਤਿਆਰ ਕਰਵਾਏ ਹਨ, ਜੋ ਕਿ ਭਾਰਤ ਸਰਕਾਰ ਦੀ ਏਜੰਸੀ ਹੈ। ਸੋਨੇ ਵਿਚ 5 ਅਤੇ 10 ਗ੍ਰਾਮ ਦੇ ਅਤੇ ਚਾਂਦੀ ਦੇ 50 ਗ੍ਰਾਮ ਦੇ ਲਗਭਗ 3500 ਸਿੱਕੇ ਤਿਆਰ ਕਰਵਾਏ ਗਏ ਹਨ।
ਇਨ੍ਹਾਂ ਸਿੱਕਿਆਂ ਉੱਤੇ ਪੰਜਾਬ ਸਰਕਾਰ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕਰਵਾਇਆ ਗਿਆ ਲੋਗੋ ਉਕੇਰਿਆ ਹੋਇਆ ਹੈ।